22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹੁਸ਼ਿਆਰ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਹਿਰਾਜ, 21 ਅਕਤੂਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਹੁਸ਼ਿਆਰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਰਾਹੀਂ ਨਵੀਂਆਂ ਥਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੀ.

ਅਜੀਤ ਡੈਸਕ 22-10-2026
ਮਹਿਰਾਜ, 21 ਅਕਤੂਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਹੁਸ਼ਿਆਰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਰਾਹੀਂ ਨਵੀਂਆਂ ਥਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੀ. ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਦੀਆਂ 50 ਵਿਦਿਆਰਥਣਾਂ ਦਾ 6 ਰਾਤਾਂ ਅਤੇ 7 ਦਿਨਾਂ ਦਾ ਵਿੱਦਿਅਕ ਟੂਰ ਪ੍ਰਿੰਸੀਪਲ ਗੀਤਾ ਅਰੋੜਾ ਦੀ ਅਗਵਾਈ ਹੇਠ ਦੇਹਰਾਦੂਨ, ਜਿਮ ਕਾਰਬੇਟ ਨੈਸ਼ਨਲ ਪਾਰਕ ਅਤੇ ਨੈਨੀਤਾਲ ਲਈ ਰਵਾਨਾ ਹੋਇਆ। ਟੂਰ ਦੌਰਾਨ ਵਿਦਿਆਰਥਣਾਂ ਨਾਲ ਅਧਿਆਪਕਾ ਪਰਵੀਨ ਕੌਰ ਅਤੇ ਮਨਜੋਤ ਕੌਰ ਵੀ ਮੌਜੂਦ ਹਨ। ਇਸ ਮੌਕੇ ਪ੍ਰਿੰਸੀਪਲ ਗੀਤਾ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰ ਵਿਦਿਆਰਥਣਾਂ ਨੂੰ ਵਿੱਦਿਅਕ ਟੂਰ ’ਤੇ ਜਾਣ ਦਾ ਵਿਸ਼ੇਸ਼ ਮੌਕਾ ਦਿੱਤਾ ਗਿਆ ਹੈ। ਇਸ ਟੂਰ ਨਾਲ ਵਿਦਿਆਰਥਣਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵੱਖ-ਵੱਖ ਥਾਵਾਂ, ਕੁਦਰਤੀ ਵਾਤਾਵਰਨ ਅਤੇ ਇਤਿਹਾਸਕ ਤੇ ਸੈਰ-ਸਪਾਟੇ ਵਾਲੇ ਸਥਾਨਾਂ ਬਾਰੇ ਪ੍ਰਤੱਖ ਜਾਣਕਾਰੀ ਹਾਸਿਲ ਹੋਵੇਗੀ। ਟੂਰ ਦੌਰਾਨ ਵਿਦਿਆਰਥਣਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸੇਵਾਮੁਕਤ ਹੈੱਡ ਮਾ: ਸੁਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਵਿੱਦਿਅਕ ਟੂਰ ਦਾ ਪ੍ਰਬੰਧ ਮਾਨ ਟੂਰ ਐਂਡ ਟਰੈਵਲਜ਼ ਬਠਿੰਡਾ ਵਲੋਂ ਕੀਤਾ ਗਿਆ ਹੈ। ਟੂਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਮੀਤ ਚੇਅਰਮੈਨ ਗੁਰਦੀਪ ਸਿੰਘ ਢੁੱਲੇਵਾਲਾ, ਸੇਵਾਮੁਕਤ ਅਧਿਆਪਕ ਹਰਚਰਨ ਸਿੰਘ ਅਤੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਪਿੰਡ ਗੁਰਥੜੀ ਵਿਖੇ ਓਮ ਸੰਨਜ਼ ਫ਼ੈਕਟਰੀ ਵਲੋਂ ਅੱਖਾਂ ਦੀ ਜਾਂਚ ਦਾ ਦੂਜਾ ਮੁਫ਼ਤ ਕੈਂਪ ਅਗਲੀ ਖ਼ਬਰ ਗੱਲਬਾਤ ਦੌਰਾਨ ਸਰਬਜੀਤ ਸਿੰਘ ਝਿੰਜਰ ਤੇ ਹੋਰ ਆਗੂ। ਸੀ.ਬੀ.ਆਈ ਜਾਂਚ ਸ਼ੁਰੂ ਹੋਣ ਨਾਲ ਭਾਈ ਝੋਟਾ ਕਤਲਕਾਂਡ ‘ਚ ਇਨਸਾਫ਼ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।