ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸ਼ਹਿਰ ’ਚ ਰੋਸ ਮਾਰਚ ਕੱਢਿਆ
ਮਾਨਸਾ, 21 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸਥਾਨਕ ਸ਼ਹਿਰ ’ਚ ਰੋਸ ਮਾਰਚ ਕੱਢਿਆ। ਸਮੂਹਿਕ ਤੌਰ ’ਤੇ ਛੁੱਟੀ ਲੈ ਕੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ’ਚ ਸ਼ਿਰਕਤ ਕਰ ਕੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ।
ਮਾਨਸਾ ਸ਼ਹਿਰ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਦੇ ਹੋਏ ਮੁਲਾਜ਼ਮ। ਤਸਵੀਰ : ਸੇਮੀ ਮਾਨਸਾ
22-10-2026