ਕਿਸਾਨ ਆਗੂ ਰਾਕੇਸ਼ ਟਿਕੈਤ ਕੱਲ੍ਹ ਮਾਨਸਾ ਧਰਨੇ ’ਚ ਹੋਣਗੇ ਸ਼ਾਮਿਲ
ਮਾਨਸਾ, 22 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਲਗਾਏ ਧਰਨੇ ’ਚ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਭਾਕਿਯੂ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਤੇ ਸੂਬਾਈ ਆਗੂ ਨਿਰਮਲ ਸਿੰਘ ਝੰਡੂਕੇ ਨੇ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਹੋਰ ਆਗੂ ਵੀ ਉਨ੍ਹਾਂ ਨਾਲ ਆਉਣਗੇ।
ਅਜੀਤ ਡੈਸਕ
23-10-2026