23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਨੂ ਵਾਟਿਕਾ ਸਕੂਲ ਬੁਢਲਾਡਾ ਦੇ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਬੁਢਲਾਡਾ, 22 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ’ਤੇ ਸਕੂਲ ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 23-10-2026
ਬੁਢਲਾਡਾ, 22 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ’ਤੇ ਸਕੂਲ ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਹੋਏ ਵੁਸ਼ੂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਭਾਰ ਵਰਗਾਂ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੈਡਲ ਜਿੱਤੇ। ਇਸ ਤੋਂ ਇਲਾਵਾ ਸੀ. ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਈ ਗਈ ਅਰਾਸ਼ੀ ਐਮ. ਐਮ. ਏ. ਚੈਂਪੀਅਨਸ਼ਿਪ ’ਚ ਵੀ ਸਕੂਲ ਦੇ ਖਿਡਾਰੀਆਂ ਨੇ ਸੋਨ ਤਗਮੇ ਹਾਸਲ ਕੀਤੇ। ਸਕੂਲ ਦੇ ਚੇਅਰਮੈਨ ਭਾਰਤ ਭੂਸ਼ਣ ਗੁਪਤਾ, ਸੀ. ਬੀ. ਐਸ. ਈ. ਪ੍ਰਿੰਸੀਪਲ ਉਮੇਸ਼ ਗਰਗ ਤੇ ਪੀ. ਐਸ. ਈ. ਬੀ. ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਸਕੂਲ ਵਲੋਂ ਪੜ੍ਹਾਈ ਦੇ ਨਾਲ ਖੇਡਾਂ ’ਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਖਿਡਾਰੀਆਂ ਦੀ ਸਫਲਤਾ ’ਚ ਅਹਿਮ ਯੋਗਦਾਨ ਪਾਉਣ ਵਾਲੇ ਕੋਚ ਅਰਸ਼ਦੀਪ ਸਿੰਘ ਅਤੇ ਕੋਚ ਬੇਅੰਤ ਸਿੰਘ ਦੀ ਮਿਹਨਤ ਅਤੇ ਯੋਗ ਅਗਵਾਈ ਦੀ ਵੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਸਤੌਜ ਅਕੈਡਮੀ ਵਿਖੇ ਜੀ.ਐੱਸ.ਟੀ. ਇੰਸਪੈਕਟਰ ਸੰਦੀਪ ਗਰਗ ਦਾ ਸਨਮਾਨ ਅਗਲੀ ਖ਼ਬਰ ਮੈਡੀਕਲ ਨਸ਼ਿਆਂ ਨੂੰ ਰੋਕਣ ’ਚ ਪੰਜਾਬ ਸਰਕਾਰ ਅਸਫਲ-ਕਾ. ਅਰਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।