25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ-ਮੰਨਾ

ਸਰਦੂਲਗੜ੍ਹ, 24 ਅਕਤੂਬਰ (ਜੀ. ਐਮ.

ਅਜੀਤ ਡੈਸਕ 25-10-2026
ਸਰਦੂਲਗੜ੍ਹ, 24 ਅਕਤੂਬਰ (ਜੀ.ਐਮ.ਅਰੋੜਾ)- ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਸਾਂਝੇ ਯਤਨ ਜੁਟਾਉਣੇ ਚਾਹੀਦੇ ਹਨ। ਇਹ ਵਿਚਾਰ ਸੀਨੀਅਰ ਭਾਜਪਾ ਆਗੂ ਪਰਮਜੀਤ ਸਿੰਘ ਮੰਨਾ ਨੇ ਪ੍ਰਗਟਾਉਂਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਿੱਖਿਆ, ਖੇਡਾਂ ਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੁਹਿੰਮ ’ਚ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਨੌਜਵਾਨਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਸਗੋਂ ਲੋਕਾਂ ’ਚ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਲਈ ਢੁਕਵੇਂ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਵੀ ਜ਼ਰੂਰੀ ਹਨ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਨੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਮੰਗ-ਪੱਤਰ ਦਿੱਤਾ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਲਖਵਿੰਦਰ ਸਿੰਘ ਮੂਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।