ਭਾਕਿਯੂ ਉਗਰਾਹਾਂ ਵਲੋਂ ਅੱਜ ਸਾੜੇ ਜਾਣਗੇ ਮੁੱਖ ਮੰਤਰੀ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ
ਬਠਿੰਡਾ, 24 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਜਾ ਰਹੀ ਹਮਾਇਤ ਤਹਿਤ ਅੱਜ ਪੰਜਾਬ ਭਰ ਵਿਚ ਸੂਬੇ ਦੇ ਮੁੱਖ ਮੰਤਰੀ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਜਥੇਬੰਦੀ ਵਲੋਂ ਆਪਣੀਆਂ ਸਭਨਾਂ ਪਿੰਡ ਇਕਾਈਆਂ ਨੂੰ ਸੱਦਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਮਾਰ ਲਈ ਤਿੰਨ ਧਿਰੀ ਗੱਠਜੋੜ ਜ਼ਿੰਮੇਵਾਰ ਹੈ ਤੇ ਪੰਜਾਬ ਸਰਕਾਰ ਇਸ ਗੱਠਜੋੜ ਦੀ ਪੁਸ਼ਤ ਪਨਾਹੀ ਕਰ ਰਹੀ ਹੈ, ਜਿਸ ਵਲੋਂ ਛੇੜਿਆ ‘ਯੁੱਧ ਨਸ਼ਿਆਂ ਵਿਰੁੱਧ’ ਮਹਿਜ਼ ਇਕ ਡਰਾਮਾ ਹੈ ਤੇ ਉਲਟਾ ਇਹ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ਼ ਸੇਧਤ ਹੈ।
ਜ
ਜੋਗਿੰਦਰ ਸਿੰਘ ਉਗਰਾਹਾਂ
25-10-2026
ਬਠਿੰਡਾ, 24 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਜਾ ਰਹੀ ਹਮਾਇਤ ਤਹਿਤ ਅੱਜ ਪੰਜਾਬ ਭਰ ਵਿਚ ਸੂਬੇ ਦੇ ਮੁੱਖ ਮੰਤਰੀ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਜਥੇਬੰਦੀ ਵਲੋਂ ਆਪਣੀਆਂ ਸਭਨਾਂ ਪਿੰਡ ਇਕਾਈਆਂ ਨੂੰ ਸੱਦਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਮਾਰ ਲਈ ਤਿੰਨ ਧਿਰੀ ਗੱਠਜੋੜ ਜ਼ਿੰਮੇਵਾਰ ਹੈ ਤੇ ਪੰਜਾਬ ਸਰਕਾਰ ਇਸ ਗੱਠਜੋੜ ਦੀ ਪੁਸ਼ਤ ਪਨਾਹੀ ਕਰ ਰਹੀ ਹੈ, ਜਿਸ ਵਲੋਂ ਛੇੜਿਆ ‘ਯੁੱਧ ਨਸ਼ਿਆਂ ਵਿਰੁੱਧ’ ਮਹਿਜ਼ ਇਕ ਡਰਾਮਾ ਹੈ ਤੇ ਉਲਟਾ ਇਹ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ਼ ਸੇਧਤ ਹੈ। ਇਸ ਲਈ ਜਥੇਬੰਦੀ ਨੇ 25 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਅਤੇ ਹੋਰਨਾਂ ਮੰਗਾਂ ਲਈ ਪਿੰਡ-ਪਿੰਡ ਇਹ ਦੋ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦੇਣ, ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆਉਣ, ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ, ਜ਼ਖ਼ਮੀਆਂ ਦਾ ਇਲਾਜ ਕਰਵਾਉਣ ਦੇ ਨਾਲ-ਨਾਲ ਮੁਆਵਜ਼ਾ ਦੇਣ, ਨਸ਼ਾ ਤਸਕਰੀ ਦੀਆਂ ਕੌਮਾਂਤਰੀ ਲੜੀਆਂ ਤੋੜਨ, ਸੰਥੈਟਿਕ ਡਰੱਗਜ਼ ਦੀਆਂ ਫੈਕਟਰੀਆਂ ਬੰਦ ਤੇ ਸਰਹੱਦਾਂ ’ਤੇ ਸਖਤੀ ਕਰਨ, ਸ਼ਰਾਬ ਦੀ ਵਿਕਰੀ ਕਰਕੇ ਸਰਕਾਰੀ ਖਜ਼ਾਨਾ ਭਰਨ ਦੀ ਨੀਤੀ ਬੰਦ ਕਰਨ ਦੀ ਮੰਗ ਉਭਾਰੀ ਜਾਵੇਗੀ। ਦੂਜੇ ਪਾਸੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵਲੋਂ ਸਮੂਹ ਸਮਾਜਿਕ, ਧਾਰਮਿਕ, ਮੁਲਾਜ਼ਮ ਅਤੇ ਸਿਆਸੀ ਧਿਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਸਾੜ ਕੇ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਹ ਝਾੜੂ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ ਦੇ 7 ਵਜੇ ਤੱਕ ਸਾੜਣ ਦਾ ਸੁਨੇਹਾ ਦਿੱਤਾ ਗਿਆ ਹੈ।