ਜ਼ਿਲ੍ਹੇ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ
ਮਾਨਸਾ, 26 ਅਕਤੂਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹੇ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤੀ ਜਨਤਾ ਪਾਰਟੀ ਵਲੋਂ ਪ੍ਰਗਟ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮ ’ਚ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਕਾਰਜਕਾਰੀ ਮੈਂਬਰ ਤੇ ਜ਼ਿਲ੍ਹਾ ਇੰਚਾਰਜ ਅਰਬਨ ਬਠਿੰਡਾ ਗੁਰਤੇਜ ਸਿੰਘ ਚਹਿਲ ਸਮਾਓਂ ਨੇ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਮਾਨਸਾ, 26 ਅਕਤੂਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹੇ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤੀ ਜਨਤਾ ਪਾਰਟੀ ਵਲੋਂ ਪ੍ਰਗਟ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮ ’ਚ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਕਾਰਜਕਾਰੀ ਮੈਂਬਰ ਤੇ ਜ਼ਿਲ੍ਹਾ ਇੰਚਾਰਜ ਅਰਬਨ ਬਠਿੰਡਾ ਗੁਰਤੇਜ ਸਿੰਘ ਚਹਿਲ ਸਮਾਓਂ ਨੇ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਤਰਸੇਮ ਲੋਟੀਆ, ਗੁਰਸ਼ਰਨ ਸਿੰਘ ਢਿੱਲੋਂ, ਮਹਾਵੀਰ, ਰਵੀ ਲੋਟੀਆ, ਅਸ਼ੋਕ ਕੁਮਾਰ, ਵਿਨੋਦ ਕੁਮਾਰ ਪਰੋਚਾ, ਕੁਲਵਿੰਦਰ ਸਿੰਘ ਬਰਾੜ, ਮੱਘਰ ਸਿੰਘ ਪੰਚ, ਗੁਲਜ਼ਾਰ ਸਿੰਘ ਬਾਜਪਾਈ, ਮਾਹੀ ਚਹਿਲ, ਜੱਸਾ ਚਹਿਲ, ਭੁਪਿੰਦਰ ਚਹਿਲ ਆਦਿ ਹਾਜ਼ਰ ਸਨ। ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ - ਪ੍ਰਗਟ ਦਿਵਸ ਮੌਕੇ ਸਥਾਨਕ ਸ਼ਹਿਰ ’ਚ ਸ਼ੋਭਾ ਯਾਤਰਾ ਕੱਢੀ ਗਈ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ। ਸ਼ੋਭਾ ਯਾਤਰਾ ਦੇ ਪ੍ਰਬੰਧਕ ਮਾਨਵ ਕੁਮਾਰ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦੀ ਹੋਈ ਵਾਰਡ ਨੰਬਰ 1 8 ਵਿਖੇ ਸਥਿਤ ਭਗਵਾਨ ਵਾਲਮੀਕਿ ਮੰਦਰ ’ਚ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਰਸਤੇ ਵਿੱਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਸ਼ੋਭਾ ਯਾਤਰਾ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਅਨੂਪ ਕੁਮਾਰ, ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ, ਸੋਨਮ ਸਿੰਘ, ਅਜੇ ਕਚਰਾ, ਬਾਲ ਕ੍ਰਿਸ਼ਨ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ।