30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਫ਼ਸਰਸ਼ਾਹੀ ਬੇਲਗ਼ਾਮ ਹੋਣ ਕਾਰਨ ਸ਼ਹਿਰ ’ਚ ਟੁੱਟੀਆਂ ਸੜਕਾਂ, ਟਰੈਫ਼ਿਕ ਸਮੇਤ ਕਈ ਸਮੱਸਿਆਵਾਂ- ਨਗਰ ਸੁਧਾਰ ਸਭਾ

ਬੁਢਲਾਡਾ, 29 ਅਕਤੂਬਰ (ਸੁਨੀਲ ਮਨਚੰਦਾ)- ਇੱਥੇ ਨਗਰ ਸੁਧਾਰ ਸਭਾ ਬੁਢਲਾਡਾ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਵਿਚ ਸ਼ਹਿਰ ’ਚ ਟਰੈਫ਼ਿਕ ਦੀ ਸਮੱਸਿਆ ਅਤੇ ਟੁੱਟੀਆਂ ਤੇ ਅਧੂਰੀਆਂ ਸੜਕਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਰੱਖਦਿਆਂ ਕਿਹਾ ਕਿ ਇਸ ਵਜ੍ਹਾ ਕਰ ਕੇ ਤਿਉਹਾਰਾਂ ਦੇ ਦਿਨਾਂ ’ਚ ਸ਼ਹਿਰ ਦੇ ਲੋਕ ਡਾਢੇ ਦੁਖੀ ਹਨ, ਜਿਸ ਨਾਲ ਸ਼ਹਿਰ ਦਾ ਵਪਾਰ-ਕਾਰੋਬਾਰ ਕਾਫ਼ੀ ਪ੍ਰਭਾਵਿਤ ਹੋ ਰਿਹਾ। ਅਫ਼ਸਰਸ਼ਾਹੀ ਬੇਲਗ਼ਾਮ ਹੋਈ ਪਈ ਹੈ।

ਐਡਵੋਕੇਟ ਦਲਿਓ ਨਗਰ ਸੁਧਾਰ ਸਭਾ ਬੁਢਲਾਡਾ ਦੀ ਹੋਈ ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਟੋਨੀ ਬੁਢਲਾਡਾ 30-10-2026
ਬੁਢਲਾਡਾ, 29 ਅਕਤੂਬਰ (ਸੁਨੀਲ ਮਨਚੰਦਾ)- ਇੱਥੇ ਨਗਰ ਸੁਧਾਰ ਸਭਾ ਬੁਢਲਾਡਾ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਵਿਚ ਸ਼ਹਿਰ ’ਚ ਟਰੈਫ਼ਿਕ ਦੀ ਸਮੱਸਿਆ ਅਤੇ ਟੁੱਟੀਆਂ ਤੇ ਅਧੂਰੀਆਂ ਸੜਕਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਰੱਖਦਿਆਂ ਕਿਹਾ ਕਿ ਇਸ ਵਜ੍ਹਾ ਕਰ ਕੇ ਤਿਉਹਾਰਾਂ ਦੇ ਦਿਨਾਂ ’ਚ ਸ਼ਹਿਰ ਦੇ ਲੋਕ ਡਾਢੇ ਦੁਖੀ ਹਨ, ਜਿਸ ਨਾਲ ਸ਼ਹਿਰ ਦਾ ਵਪਾਰ-ਕਾਰੋਬਾਰ ਕਾਫ਼ੀ ਪ੍ਰਭਾਵਿਤ ਹੋ ਰਿਹਾ। ਅਫ਼ਸਰਸ਼ਾਹੀ ਬੇਲਗ਼ਾਮ ਹੋਈ ਪਈ ਹੈ। ਕੋਰ ਕਮੇਟੀ ਨੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਨੂੰ ਫ਼ੌਰੀ ਤੌਰ ’ਤੇ ਹੱਲ ਕੀਤਾ ਜਾਵੇ। ਨਗਰ ਸੁਧਾਰ ਸਭਾ ਕੋਰ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਫ਼ੈਸਲਾ ਕੀਤਾ ਕਿ ਸ਼ਹਿਰ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਸੰਸਥਾ ਦਾ ਵਫ਼ਦ ਨਗਰ ਕੌਂਸਲ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲੇਗਾ। ਕੋਆਰਡੀਨੇਟਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਦੱਸਿਆ ਕਿ ਸ਼ਹਿਰ ’ਚ ਨਗਰ ਕੌਂਸਲ ਵਲੋਂ ਇਕ ਪਾਸੇ ਤਾਂ ਨਕਸ਼ੇ ਪਾਸ ਕਰਵਾਉਣ ਸਬੰਧੀ ਮੁਨਿਆਦੀ ਕਰਵਾ ਰਹੀ ਹੈ ਅਤੇ ਦੂਜੇ ਪਾਸੇ ਪ੍ਰਭਾਵਿਤ ਲੋਕ ਨਗਰ ਕੌਂਸਲ ਦੇ ਦਫ਼ਤਰ ’ਚ ਖੱਜਲ ਖੁਆਰ ਹੋ ਰਹੇ ਹਨ। ਨਕਸ਼ਾ ਪਾਸ ਕਰਨ ਪ੍ਰਕਿਰਿਆ ਸਬੰਧੀ ਨਗਰ ਕੌਂਸਲ ’ਚ ਕਿਸੇ ਨੂੰ ਕੁਝ ਨਹੀਂ ਪਤਾ। ਨਾ ਹੀ ਲੋਕਾਂ ਨੂੰ ਗਾਈਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਚੋਰੀ, ਲੁੱਟ-ਖੋਹ ਤੇ ਅਪਰਾਧਿਕ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪਰ ਪੁਲਿਸ ਇਨ੍ਹਾਂ ਘਟਨਾਵਾਂ ਨੂੰ ਨੱਥ ਪਾਉਣ ’ਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਦਿਨ ਨਿੱਤ ਦਿਨ ਮੋਟਰਸਾਈਕਲ ਆਦਿ ਚੋਰੀ ਹੋ ਰਹੇ ਹਨ ਅਤੇ ਹੋਰ ਅਨੇਕਾਂ ਘਟਨਾਵਾਂ ਨੂੰ ਸਮਾਜ ਵਿਰੋਧੀ ਅਨਸਰ ਅੰਜਾਮ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਰੇਲਵੇ ਰੋਡ ਸਮੇਤ ਪੀ.ਐਨ.ਬੀ ਰੋਡ, ਰਾਮ ਲੀਲ੍ਹਾ ਗਰਾਊਂਡ ਵਾਲੀ ਸੜਕ ਆਦਿ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਦੋਵੇਂ ਪਾਸੇ ਪੀਲੀ ਪੱਟੀ ਲਾਈ ਜਾਵੇ ਅਤੇ ਸ਼ਹਿਰ ’ਚ ਘੱਟੋ ਘੱਟ ਦੋ ਥਾਵਾਂ ਪਾਰਕਿੰਗ ਦੀ ਥਾਂ ਲਈ ਨਿਸ਼ਚਿਤ ਕੀਤੀਆਂ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਗਰ ਕੌਂਸਲ ਦੀ ਦੁਕਾਨਾਂ ’ਤੇ ਕਾਬਜ਼ ਵਿਅਕਤੀ ਦੀ ਮੌਤ ਹੋਣ ਦੀ ਸੂਰਤ ’ਚ ਉਸ ਦੇ ਕਾਨੂੰਨੀ ਵਾਰਿਸਾਂ ਦੇ ਨਾਂਅ ਦੁਕਾਨ ਕੀਤੀ ਜਾਵੇ। ਮੀਟਿੰਗ ’ਚ ਮਤਾ ਪਾਸ ਕਰ ਕੇ ਫ਼ੈਸਲਾ ਕੀਤਾ ਗਿਆ ਕਿ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਨਾਲ ਸ਼ਹਿਰ ਦੇ ਵਿਕਾਸ ਸਬੰਧੀ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਨਸ਼ਿਆਂ ਨੂੰ ਠੱਲ੍ਹਣ ਦੇ ਸੰਘਰਸ਼ ’ਚ ਸਾਥ ਦਿੱਤਾ ਜਾਵੇਗਾ। ਇਸ ਮੌਕੇ ਪ੍ਰੇਮ ਸਿੰਘ ਦੋਦੜਾ, ਸਤਪਾਲ ਸਿੰਘ ਕਟੌਦੀਆ, ਰਘੁਨਾਥ ਸਿੰਗਲਾ, ਅਮਿਤ ਜਿੰਦਲ, ਪਵਨ ਨੇਵਟੀਆ, ਜੱਸੀ ਪ੍ਰਧਾਨ ਸਵਰਨਕਾਰ ਸੰਘ, ਰਾਜਿੰਦਰ ਸਿੰਘ ਸੋਨੂੰ ਕੋਹਲੀ, ਗਗਨ ਦਾਸ ਵੈਰਾਗੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅਗਲੀ ਖ਼ਬਰ ਜਥੇਦਾਰ ਅਲੀਸ਼ੇਰ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।