05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰਾਹੁਲ ਗਾਂਧੀ ਦੀ ਸੰਗਰੂਰ ’ਚ ਹੋਣ ਵਾਲੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰ ਪੱਬਾਂ ਭਾਰ-ਕੋਟਫੱਤਾ/ਕੋਟਸ਼ਮੀਰ

ਕੋਟਫੱਤਾ, 4 ਨਵੰਬਰ (ਰਣਜੀਤ ਸਿੰਘ ਬੁੱਟਰ)- ਸੰਗਰੂਰ ਵਿਖੇ ਅੱਜ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰ ਪੱਬਾਂ ਭਾਰ ਹਨ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਕਾਂਗਰਸ ਪੰਜਾਬ ਦੇ ਦਫ਼ਤਰ ਇੰਚਾਰਜ ਮਨਜੀਤ ਸਿੰਘ ਕੋਟਫੱਤਾ ਤੇ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚਾਨਣ ਸਿੰਘ ਕੋਟਸ਼ਮੀਰ ਨੇ ਕੀਤਾ।

ਮਨਜੀਤ ਸਿੰਘ ਕੋਟਫੱਤਾ ਤੇ ਚਾਨਣ ਸਿੰਘ ਕੋਟਸ਼ਮੀਰ। 05-11-2026
ਕੋਟਫੱਤਾ, 4 ਨਵੰਬਰ (ਰਣਜੀਤ ਸਿੰਘ ਬੁੱਟਰ)- ਸੰਗਰੂਰ ਵਿਖੇ ਅੱਜ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰ ਪੱਬਾਂ ਭਾਰ ਹਨ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਕਾਂਗਰਸ ਪੰਜਾਬ ਦੇ ਦਫ਼ਤਰ ਇੰਚਾਰਜ ਮਨਜੀਤ ਸਿੰਘ ਕੋਟਫੱਤਾ ਤੇ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚਾਨਣ ਸਿੰਘ ਕੋਟਸ਼ਮੀਰ ਨੇ ਕੀਤਾ। ਉਨ੍ਹਾਂ ਕਿਹਾ ਕਿ ਰੈਲੀ ਵਿਚ ਹਲਕਾ ਬਠਿੰਡਾ ਦਿਹਾਤੀ ਤੋਂ ਅੱਜ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬੀਤੇ ਦਿਨੀਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਮਹਾਰੈਲੀ ਤੋਂ ਬਾਅਦ ਸੰਗਰੂਰ ਵਿਖੇ ਹੋਣ ਜਾ ਰਹੀ ਇਸ ਇਨਸਾਫ਼ ਰੈਲੀ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਵਰਕਰ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੋਕਤੰਤਰਿਕ ਸੰਸਥਾਵਾਂ ਦੀ ਮਜ਼ਬੂਤੀ, ਸੰਵਿਧਾਨ ਦੀ ਰੱਖਿਆ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨੀ ਮੁਸ਼ਕਿਲਾਂ ਮਜ਼ਦੂਰਾਂ ਦੇ ਹੱਕਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਗੱਲ ਕਰਨੀ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦੀ ਅਸਲ ਹਿਤੈਸ਼ੀ ਪਾਰਟੀ ਹੈ- ਸਰਬਜੀਤ ਸਿੰਘ ਝਿੰਜਰ ਮਾਈਸਰਖਾਨਾ ਵਿਖੇ ਸ਼੍ਰੋ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮਲੂਕਾ ਦੀ ਅਗਵਾਈ ’ਚ ਸੈਂਕੜੇ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ ਸੂਬੇ ਦੀ ਤਰੱਕੀ ਲਈ ਆਮ ਲੋਕਾਂ ਦੀ ਭਾਜਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।