ਹਰਗੁਣ ਸਿੰਘ ਨੇ 70ਵੀਆਂ ਸਕੂਲ ਨੈਸ਼ਨਲ ਫੁੱਟਬਾਲ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਿਆ
ਝੁਨੀਰ, 9 ਨਵੰਬਰ (ਸੰਜੀਵ ਸਿੰਗਲਾ)- ਨੇੜਲੇ ਪਿੰਡ ਝੰਡੂਕੇ ਦੇ ਜੰਮਪਲ ਹਰਗੁਣ ਸਿੰਘ ਪੁੱਤਰ ਗੁਰਤੇਜ ਸਿੰਘ ਮੈਂਬਰ ਨੇ ਉੱਤਰ ਪ੍ਰਦੇਸ਼ ਵਿਖੇ ਹੋਈਆਂ 70ਵੀਆਂ ਸਕੂਲ ਨੈਸ਼ਨਲ ਖੇਡਾਂ ਦੇ ਅੰਡਰ-17 ਫੁੱਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਲ ਕਰ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਬੱਸ ਸਟੈਂਡ ਝੁਨੀਰ ਪਹੁੰਚਣ ’ਤੇ ਨਗਰ ਨਿਵਾਸੀਆਂ ਵਲੋਂ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
10-11-2026