10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

‘ਦੀਵਾਲੀ’ ਦੀ ਰਾਤ ਬਠਿੰਡਾ ’ਚ ਐਨਕਾਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਬਠਿੰਡਾ, 9 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਦੀਵਾਲੀ’ ਦੀ ਰਾਤ ਬਠਿੰਡਾ ਦੇ ਮਾਲ ਰੋਡ ’ਤੇ ਗੋਲ ਡਿੱਗੀ ਨੇੜੇ ਸਥਿਤ ਐਨਕਾਂ ਦੀ ‘ਚੰਡੀਗੜ੍ਹ ਆਪਟੀਕਲਸ’ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਅੰਦਰ ਪਈਆਂ ਵੱਖ-ਵੱਖ ਕੰਪਨੀਆਂ ਦੀਆਂ ਐਨਕਾਂ, ਲੈਂਨਜ਼, ਐਨਕ ਫਰੇਮ, ਐਨਕਾਂ ਬਣਾਉਣ ਵਾਲੀਆਂ ਮਸ਼ੀਨਾਂ, ਐਲ.

ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਦੀਵਾਲੀ’ ਦੀ ਰਾਤ ਬਠਿੰਡਾ ਦੇ ਮਾਲ ਰੋਡ ’ਤੇ ਗੋਲ ਡਿੱਗੀ ਨੇੜੇ ਸਥਿਤ ਐਨਕਾਂ ਦੀ ‘ਚੰਡੀਗੜ੍ਹ ਆਪਟੀਕਲਸ’ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਅੰਦਰ ਪਈਆਂ ਵੱਖ-ਵੱਖ ਕੰਪਨੀਆਂ ਦੀਆਂ ਐਨਕਾਂ, ਲੈਂਨਜ਼, ਐਨਕ ਫਰੇਮ, ਐਨਕਾਂ ਬਣਾਉਣ ਵਾਲੀਆਂ ਮਸ਼ੀਨਾਂ, ਐਲ.ਸੀ.ਡੀ, ਫ਼ਰਨੀਚਰ ਆਦਿ ਸਮੇਤ ਹੋਰ ਸਮਾਨ ਮੱਚ ਗਿਆ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ। ਅੱਗ ਕਾਰਨ ਦੁਕਾਨ ਵਿਚ ਪਏ ਸਾਮਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਜਾਣਕਾਰੀ ਅਨੁਸਾਰ ਦੁਕਾਨਦਾਰ ਰਾਤ ਸਮੇਂ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ ਕਿ ਕੁਝ ਸਮੇਂ ਬਾਅਦ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ, ਜਿਸ ਨੇ ਤੇਜ਼ੀ ਨਾਲ ਅੰਦਰ ਪਏ ਸਾਮਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਘਟਨਾ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।ਪਰ ਖ਼ਦਸ਼ਾ ਇਹੀਂ ਪ੍ਰਗਟਾਇਆ ਜਾ ਰਿਹਾ ਕਿ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। ਦੁਕਾਨ ਵਿਚ ਹੋਏ ਨੁਕਸਾਨ ਦੀ ਸਹੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਜੇ ਅਧੂਰੀਆਂ ਸੜਕਾਂ ਮੁਕੰਮਲ ਨਹੀਂ ਕਰਨੀਆਂ ਤਾਂ ਟੋਏ ਹੀ ਭਰਵਾ ਦਿਉ ਸਰਕਾਰ ਜੀ... ਸੜਕਾਂ ਦੀ ਮਾੜੀ ਹਾਲਤ ਹੋਣ ਕਾਰਨ ਲੋਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।