11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਰਮਜੀਤ ਸਿੰਘ ਮੰਨਾ ਭਾਜਪਾ ਦੇ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ

ਝੁਨੀਰ, 10 ਨਵੰਬਰ (ਸੰਜੀਵ ਸਿੰਗਲਾ)- ਭਾਰਤੀ ਜਨਤਾ ਪਾਰਟੀ ਵਲੋਂ ਪਰਮਜੀਤ ਸਿੰਘ ਮੰਨਾ ਵਾਸੀ ਫੱਤਾ ਮਾਲੋਕਾ ਨੂੰ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੇਡ ਸੈੱਲ ਪੰਜਾਬ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਵਲੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ।

ਅਜੀਤ ਡੈਸਕ 11-11-2026
ਝੁਨੀਰ, 10 ਨਵੰਬਰ (ਸੰਜੀਵ ਸਿੰਗਲਾ)- ਭਾਰਤੀ ਜਨਤਾ ਪਾਰਟੀ ਵਲੋਂ ਪਰਮਜੀਤ ਸਿੰਘ ਮੰਨਾ ਵਾਸੀ ਫੱਤਾ ਮਾਲੋਕਾ ਨੂੰ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੇਡ ਸੈੱਲ ਪੰਜਾਬ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਵਲੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਰਮਜੀਤ ਸਿੰਘ ਮੰਨਾ ਨੇ ਪਾਰਟੀ ਹਾਈਕਮਾਨ ਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਪਾਰੀਆਂ, ਦੁਕਾਨਦਾਰਾਂ ਤੇ ਕਾਰੋਬਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਹੀ ਮੰਚ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਮੰਨਾ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਤੇ ਸਮਰਪਣ ਸਦਕਾ ਉਨ੍ਹਾਂ ਦੀ ਪਤਨੀ ਰਾਜਪ੍ਰੀਤ ਕੌਰ ਬਲਾਕ ਸੰਮਤੀ ਦੀ ਇਕਲੌਤੀ ਉਮੀਦਵਾਰ ਵਜੋਂ ਚੋਣ ਜਿੱਤ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਇਲਾਕੇ ’ਚ ਪਾਰਟੀ ਦੀ ਸਰਗਰਮੀ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਝੋਨੇ ਦੀ ਖਰੀਦ ਬੰਦ ਹੋਣ ’ਤੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਕਾਹਨਗੜ੍ਹ ਸਕੂਲ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।