ਬੁਢਲਾਡਾ, 14 ਨਵੰਬਰ (ਸੁਨੀਲ ਮਨਚੰਦਾ)- ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ ਵਲੋਂ ਲਗਾਤਾਰ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ’ਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਪਰਾਲੀ ਨੂੰ ਖੇਤਾਂ ’ਚ ਹੀ ਵਾਹੁੰਦੇ ਹੋਏ ਧਰਤੀ ਦੀ ਉਪਜਾਊ ਸ਼ਕਤੀ ’ਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਬ-ਡਵੀਜ਼ਨ ਦੇ ਪਿੰਡ ਰੱਲੀ, ਦਾਤੇਵਾਸ, ਕੁਲਾਣਾ, ਦਰਿਆਪੁਰ, ਭਾਦੜਾ ਆਦਿ ਵਿਖੇ ਖੇਤਾਂ ’ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰਾਖੀ ’ਚ ਇਹ ਯੋਗਦਾਨ ਪਾਉਣ ਦਾ ਸੁਨਹਿਰਾ ਸਮਾਂ ਹੈ ਅਤੇ ਕਿਸਾਨ ਮਨੁੱਖਤਾ, ਬਨਸਪਤੀ ਤੇ ਪਸ਼ੂ-ਪੰਛੀਆਂ ਦੀਆਂ ਕੀਮਤੀ ਜਾਨਾਂ ਸੁਰੱਖਿਅਤ ਰੱਖਣ ਦੀ ਇਸ ਮੁਹਿੰਮ ’ਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ’ਚ ਹੀ ਵਾਹਿਆ ਜਾਵੇ ਤਾਂ ਜੋ ਪ੍ਰਦੂਸ਼ਣ ਦੇ ਨਾਲ-ਨਾਲ ਧਰਤੀ ਦੀ ਉਪਜਾਊ ਸ਼ਕਤੀ ’ਚ ਵੀ ਵਾਧਾ ਹੋ ਸਕੇ। ਉਨ੍ਹਾਂ ਆਖਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੁੰਦਾ ਧੂੰਆਂ ਪਿਛਲੇ ਸਮਿਆਂ ਦੌਰਾਨ ਅਨੇਕਾਂ ਕੀਮਤੀ ਜਾਨਾਂ ਨੂੰ ਖਤਰੇ ’ਚ ਪਾ ਚੁੱਕਾ ਹੈ ਅਤੇ ਕਿਸਾਨਾਂ ਨੂੰ ਆਪਣੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਪ੍ਰਤੀ ਅਵੇਸਲਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਸਾਨਾਂ ਨੂੰ ਫਸਲੀ ਪ੍ਰਬੰਧਨ ਦੇ ਵੱਖ-ਵੱਖ ਨੁਕਤਿਆਂ ਬਾਰੇ ਵੀ ਜਾਣਕਾਰੀ ਦਿੱਤੀ।
ਐੱਸ.ਡੀ.ਐੱਮ. ਬੁਢਲਾਡਾ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ
ਬੁਢਲਾਡਾ, 14 ਨਵੰਬਰ (ਸੁਨੀਲ ਮਨਚੰਦਾ)- ਐੱਸ. ਡੀ.
ਅਜੀਤ ਡੈਸਕ
15-11-2026