ਮਾਨਸਾ, 14 ਨਵੰਬਰ (ਸ.ਰਿ.)- ਰੋਟਰੀ ਕਲੱਬ ਮਾਨਸਾ ਰਾਇਲ ਵਲੋਂ ਵਿਸ਼ਵ ਸ਼ੂਗਰ ਦਿਵਸ ਮੌਕੇ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਚੀਫ਼ ਐਡਵਾਈਜ਼ਰ ਤੇ ਸਾਬਕਾ ਗਵਰਨਰ ਪ੍ਰੇਮ ਅਗਰਵਾਲ ਨੇ ਕਿਹਾ ਕਿ ਸ਼ੂਗਰ ਅਜਿਹੀ ਬਿਮਾਰੀ ਹੈ, ਜਿਸ ਨੂੰ ਸਹੀ ਜੀਵਨਸ਼ੈਲੀ, ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ’ਤੇ ਜਾਂਚ ਰਾਹੀਂ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਡਾ. ਸੁਨੀਲ ਬਾਂਸਲ (ਐਮ.ਡੀ.) ਨੇ ਲੋਕਾਂ ਨੂੰ ਸ਼ੂਗਰ ਦੇ ਲੱਛਣਾਂ, ਮਾੜੇ ਪ੍ਰਭਾਵਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸਮੇਂ-ਸਮੇਂ ’ਤੇ ਬਲੱਡ ਸ਼ੂਗਰ ਦੀ ਜਾਂਚ ਕਰਵਾਉਣ ਅਤੇ ਡਾਕਟਰੀ ਸਲਾਹ ਅਪਣਾਉਣ ਦੀ ਅਪੀਲ ਕੀਤੀ। ਕਲੱਬ ਮੈਂਬਰ ਰੋਹਿਤ ਰੋਮੀ ਵਲੋਂ ਕੈਲਸ਼ੀਅਮ ਤੇ ਵਿਟਾਮਿਨ ਦੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਪ੍ਰਧਾਨ ਪਰਮਿੰਦਰ ਗੋਇਲ, ਪ੍ਰੈੱਸ ਸਕੱਤਰ ਰਾਕੇਸ਼ ਸੇਠੀ, ਰਮੇਸ਼ ਜਿੰਦਲ, ਸੰਜੀਵ ਅਰੋੜਾ, ਬਿੱਟੂ ਜੋਗਾ, ਹਰੀਸ਼ ਗਰਗ, ਅਮਿਤ ਗੋਇਲ ਆਦਿ ਹਾਜ਼ਰ ਸਨ।