ਚਰਨਜੀਤ ਸਿੰਘ ਚੰਨੀ ਅੱਜ ਕੋਟਕਪੂਰਾ ’ਚ ਪੁੱਜਣਗੇ- ਹੀਰਾ ਮਠਾੜੂ
ਕੋਟਕਪੂਰਾ, 15 ਨਵੰਬਰ (ਰਿੰਕੂ ਮਲਹੋਤਰਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਸਭਾ ਮੈਂਬਰ 16 ਨਵੰਬਰ ਨੂੰ ਕੋਟਕਪੂਰਾ ਵਿਖੇ ਸਾਈਕਲ ਯਾਤਰਾ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੁੱਜਣਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ। ਵਾਰਡ ਨੰਬਰ 13 ਦੇ ਕਾਂਗਰਸ ਪਾਰਟੀ ਇੰਚਾਰਜ ਹੀਰਾ ਸਿੰਘ ਮਠਾੜੂ ਨੇ ਦੱਸਿਆ ਕਿ ਚਰਨਜੀਤ ਚੰਨੀ 3 ਵਜੇ ਦੁਪਹਿਰ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਵਿਖੇ ਇਕੱਠ ਨੂੰ ਸੰਬੋਧਨ ਕਰਨਗੇ।
ਅਜੀਤ ਡੈਸਕ
16-11-2026