ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸਕੂਲ ਭੀਖੀ ਦੇ ਵਿਦਿਆਰਥੀ ਰਾਸ਼ਟਰਪਤੀ ਨੂੰ ਮਿਲੇ ਬਾਲ ਦਿਵਸ ਮੌਕੇ ਰਾਸ਼ਟਰਪਤੀ ਭਵਨ ਤੋਂ ਮਿਲਿਆ ਵਿਸ਼ੇਸ਼ ਸੱਦਾ
ਭੀਖੀ, 17 ਨਵੰਬਰ (ਬਲਕਾਰ ਸਿੰਘ ਸਹੋਤਾ)- ਬਾਲ ਦਿਵਸ ਮੌਕੇ ’ਤੇ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਲਈ ਮਾਣ ਤੇ ਖੁਸ਼ੀ ਦਾ ਇਤਿਹਾਸਕ ਪਲ ਉਸ ਸਮੇਂ ਆਇਆ ਜਦੋਂ ਸਕੂਲ ਦੇ 5 ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮਿਲਣ ਦਾ ਵਿਸ਼ੇਸ਼ ਸੁਭਾਗ ਪ੍ਰਾਪਤ ਹੋਇਆ। ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਹੋਈ ਇਸ ਮੁਲਾਕਾਤ ਨੇ ਨਾ ਸਿਰਫ਼ ਵਿਦਿਆਰਥੀਆਂ ਲਈ ਅਭੁੱਲ ਯਾਦਾਂ ਸਿਰਜੀਆਂ ਸਗੋਂ ਪੂਰੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵੀ ਵਧਾਇਆ।
ਭੀਖੀ, 17 ਨਵੰਬਰ (ਬਲਕਾਰ ਸਿੰਘ ਸਹੋਤਾ)- ਬਾਲ ਦਿਵਸ ਮੌਕੇ ’ਤੇ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਲਈ ਮਾਣ ਤੇ ਖੁਸ਼ੀ ਦਾ ਇਤਿਹਾਸਕ ਪਲ ਉਸ ਸਮੇਂ ਆਇਆ ਜਦੋਂ ਸਕੂਲ ਦੇ 5 ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮਿਲਣ ਦਾ ਵਿਸ਼ੇਸ਼ ਸੁਭਾਗ ਪ੍ਰਾਪਤ ਹੋਇਆ। ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਹੋਈ ਇਸ ਮੁਲਾਕਾਤ ਨੇ ਨਾ ਸਿਰਫ਼ ਵਿਦਿਆਰਥੀਆਂ ਲਈ ਅਭੁੱਲ ਯਾਦਾਂ ਸਿਰਜੀਆਂ ਸਗੋਂ ਪੂਰੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵੀ ਵਧਾਇਆ। ਸਕੂਲ ਲਈ ਇਹ ਪ੍ਰਾਪਤੀ ਉਸ ਦੀ ਨਿਰੰਤਰ ਮਿਹਨਤ, ਸ਼ਾਨਦਾਰ ਵਿੱਦਿਅਕ ਨਤੀਜਿਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਰਾਸ਼ਟਰਪਤੀ ਨੂੰ ਮਿਲਣ ਦਾ ਮਾਣ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ’ਚ 8ਵੀਂ ਜਮਾਤ ਦੀਆਂ ਵੰਸ਼ਿਕਾ, ਜੋਬਨਪ੍ਰੀਤ ਕੌਰ ਤੇ ਨਵਨੀਤ ਕੌਰ, ਸਕੇਟਿੰਗ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐੱਸ.ਜੀ.ਐੱਫ.ਆਈ. ਲਈ ਚੁਣੇ ਗਏ ਰੁਦਰਾਂਸ਼ ਬਾਂਸਲ ਅਤੇ ਰਾਸ਼ਟਰੀ ਪੱਧਰ ਦੇ ਵਿਗਿਆਨ ਮੇਲੇ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਯੁਵਾਨ ਗਰਗ ਸ਼ਾਮਲ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬ੍ਰਿਜਲਾਲ, ਮੈਨੇਜਰ ਸਤੀਸ਼ ਕੁਮਾਰ, ਪ੍ਰਿੰਸੀਪਲ ਰਪਿੰਦਰ ਪਟਿਆਲ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ।