ਬਾਬੂ ਸਿੰਘ ਫਤਿਹਪੁਰ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਇੱਥੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਬਾਰੇ ਵਿਚਾਰਾਂ ਕਰਨ ਦੇ ਨਾਲ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ।
ਅਜੀਤ ਡੈਸਕ
20-11-2026