ਸੇਂਟ ਜੇਵੀਅਰਜ਼ ਸਕੂਲ ਪੱਕਾ ਕਲਾਂ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਰੀਨ ਹਾਊਸ ਨੇ ਜਿੱਤੀ ਓਵਰਆਲ ਟਰਾਫ਼ੀ
ਰਾਮਾਂ ਮੰਡੀ, 21 ਨਵੰਬਰ (ਤਰਸੇਮ ਸਿੰਗਲਾ)- ਰਿਫ਼ਾਈਨਰੀ ਰੋਡ ’ਤੇ ਸਥਿਤ ਸੇਂਟ ਜੇਵੀਅਰਜ਼ ਸਕੂਲ ਪੱਕਾ ਕਲਾਂ ਵਿਖੇ ਡਾਇਰੈਕਟਰ ਮਿਸਟਰ ਥਾਮਸ ਅਤੇ ਪ੍ਰਿੰਸੀਪਲ ਮੈਡਮ ਮੈਥਿਊ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਈ ਗਈ। ਇਸ ਮੌਕੇ ਫਾਦਰ ਅਜੇ ਮੈਥਿਊ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਰਾਮਾਂ ਮੰਡੀ, 21 ਨਵੰਬਰ (ਤਰਸੇਮ ਸਿੰਗਲਾ)- ਰਿਫ਼ਾਈਨਰੀ ਰੋਡ ’ਤੇ ਸਥਿਤ ਸੇਂਟ ਜੇਵੀਅਰਜ਼ ਸਕੂਲ ਪੱਕਾ ਕਲਾਂ ਵਿਖੇ ਡਾਇਰੈਕਟਰ ਮਿਸਟਰ ਥਾਮਸ ਅਤੇ ਪ੍ਰਿੰਸੀਪਲ ਮੈਡਮ ਮੈਥਿਊ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਈ ਗਈ। ਇਸ ਮੌਕੇ ਫਾਦਰ ਅਜੇ ਮੈਥਿਊ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਨਿੱਘੇ ਸਵਾਗਤ ਅਤੇ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਨਾਲ ਹੋਈ। ਇਸ ਉਪਰੰਤ ਪਿੰਕ, ਗਰੀਨ ਅਤੇ ਬਲੂ ਹਾਊਸ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੈਂਪਸ ਇੰਚਾਰਜ ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ - ਵੱਖ ਖੇਡ ਮੁਕਾਬਲਿਆਂ ਦਾ ਆਗਾਜ਼ ਕੀਤਾ ਗਿਆ, ਜਿਨ੍ਹਾਂ ਵਿਚ 100 ਮੀਟਰ ਅਤੇ 200 ਮੀਟਰ ਦੌੜਾਂ, ਰੀਲੇਅ ਦੌੜ, ਲੰਬੀ ਛਾਲ ਅਤੇ ਸ਼ਾਟ ਪੁੱਟ ਸਮੇਤ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ - ਵੱਖ ਖੇਡ ਮੁਕਾਬਲਿਆਂ ਵਿਚ ਸਭ ਤੋਂ ਵੱਧ ਅੰਕ ਹਾਸਲ ਕਰਨ ‘ਤੇ ਗਰੀਨ ਹਾਊਸ ਨੇ ਓਵਰਆਲ ਜੇਤੂ ਹੋਣ ਦਾ ਮਾਣ ਪ੍ਰਾਪਤ ਕੀਤਾ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਮਿਸਟਰ ਥਾਮਸ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਖੇਡਾਂ ਵਿਦਿਆਰਥੀਆਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਮਾਨਸਿਕ ਮਜ਼ਬੂਤੀ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮੈਡਮ ਅੰਜੂ ਅਤੇ ਮੈਡਮ ਦੀਕਸ਼ਾ ਨੇ ਬਾਖ਼ੂਬੀ ਨਿਭਾਈ। ਸਪੋਰਟਸ ਮੀਟ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਨੇ ਅਹਿਮ ਯੋਗਦਾਨ ਪਾਇਆ, ਜਦਕਿ ਡੀ.ਪੀ. ਮੀਸ਼ੂ ਅਤੇ ਪ੍ਰਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।