25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਕੀਰਤਨ ਤੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਕੀਤਾ ਨਿਹਾਲ

ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ ਭਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਜਿੱਥੇ ਕੀਰਤਨ ਤੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

ਗੁਰਦੁਆਰਾ ਪਾਤਿਸ਼ਾਹੀ 9ਵੀਂ ਭੀਖੀ ਵਿਖੇ ਗੁਰਪੁਰਬ ਮੌਕੇ ਜੁੜੀਆਂ ਸੰਗਤਾਂ। ਨਵ-ਨਿਯੁਕਤ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ ਕਰਦੇ ਹੋਏ ਪ੍ਰੇਮ ਕੁਮਾਰ ਅਰੋੜਾ ਤੇ ਹੋਰ। ਗੁਰਪੁਰਬ ਮੌਕੇ ਪਿੰਡ ਸਮਾਓਂ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਏ ਗਏ ਸਮਾਗਮ ਦਾ ਦ੍ਰਿਸ਼। 25-11-2026
ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ ਭਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਜਿੱਥੇ ਕੀਰਤਨ ਤੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹੈਂਡ ਗ੍ਰੰਥੀ ਭਾਈ ਟੇਕ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਪ੍ਰਸਿੱਧ ਰਾਗੀ ਭਾਈ ਕੁਲਦੀਪ ਸਿੰਘ ਪਟਿਆਲੇ ਵਾਲਿਆਂ ਅਤੇ ਹਜੂਰੀ ਰਾਗੀ ਰਜਿੰਦਰ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਢਾਡੀ ਜਥੇ ਭਾਈ ਤਰਸੇਮ ਸਿੰਘ ਖੇਤਲਾ ਨੇ ਵੀਰ ਰਸ ਵਾਰਾਂ ਸੁਣਾਈਆਂ। ਸਕੂਲੀ ਬੱਚਿਆਂ ਦੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ ਦੇ ਜੇਤੂਆਂ ਨੂੰ ਲੋਕਲ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਬਰਨ ਨੇ ਦੱਸਿਆ ਕਿ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਉਣ ਤੋਂ ਇਲਾਵਾ ਖੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਨਗਰ ਕੌਂਸਲ ਦੇ ਪ੍ਰਧਾਨ ਭੂਸ਼ਣ ਮੱਤੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਡਾ. ਜਨਕ ਰਾਜ ਸਿੰਗਲਾ, ਡਾ. ਲਖਵਿੰਦਰ ਸਿੰਘ ਮੂਸਾ, ਬਲਜੀਤ ਸਿੰਘ ਸੇਠੀ, ਭਾਈ ਜਸਵੀਰ ਸਿੰਘ ਖਾਲਸਾ, ਭਾਈ ਬਲਵੀਰ ਸਿੰਘ ਔਲਖ, ਤੇਜਿੰਦਰ ਸਿੰਘ ਟੀਟੂ, ਇੰਦਰਜੀਤ ਸਿੰਘ ਮੁਨਸ਼ੀ, ਪਵਨਦੀਪ ਸਿੰਘ ਖਾਲਸਾ, ਐਡਵੋਕੇਟ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ। ਵੱਖ - ਵੱਖ ਪਿੰਡਾਂ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਇਲਾਕੇ ਭਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਕੁੱਲਰੀਆਂ, ਕਾਹਨਗੜ੍ਹ, ਜੁਗਲਾਣ, ਭਾਵਾ, ਕਿਸ਼ਨਗੜ੍ਹ, ਬਹਾਦਰਪੁਰ, ਖੱਤਰੀਵਾਲਾ, ਰੰਘੜਿਆਲ, ਖੁਡਾਲ ਕਲਾਂ, ਖੁਡਾਲ ਸ਼ੇਖੂਪੁਰ, ਖੁਡਾਲ ਅਕਬਰਪੁਰ, ਬਖਸ਼ੀਵਾਲਾ ਆਦਿ ਪਿੰਡਾਂ ’ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਅਕਾਲ ਅਕਾਦਮੀ ਮੰਡੇਰ ਵਿਖੇ ਗੁਰਪੁਰਬ ਮਨਾਇਆ ਗੁਰਦੁਆਰਾ ਸਾਹਿਬ ਮੰਡੇਰ ਵਿਖੇ ਕਲਗੀਧਰ ਟਰੱਸਟ ਬੜੂ ਸਾਹਿਬ ਅਤੇ ਅਕਾਲ ਅਕੈਡਮੀ ਮੰਡੇਰ ਵਲੋਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜ਼ੋਨਲ ਡਾਇਰੈਕਟਰ ਅਸ਼ੋਕ ਕੁਮਾਰ ਤੇ ਪ੍ਰਿੰਸੀਪਲ ਨੀਲਮ ਸ਼ਰਮਾ ਨੇ ਕਿਹਾ ਕਿ ਅਕਾਲ ਅਕੈਡਮੀਆਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਦੀਆਂ ਹਨ। ਇਸ ਦੌਰਾਨ ਸ਼ਬਦ ਕੀਰਤਨ, ਕਵੀਸ਼ਰੀ, ਵਾਰਾਂ ਅਤੇ ਗੁਰ ਇਤਿਹਾਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਤੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਸਵਾਲ ਪੁੱਛੇ ਗਏ ਅਤੇ ਠੀਕ ਜਵਾਬ ਦੇਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। 10ਵੀਂ ਜਮਾਤ ’ਚੋਂ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੀ ਹਰਲੀਨ ਕੌਰ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਮਿੱਤਲ ਗੌਤੀ ਅਗਰਵਾਲ ਭਾਈਚਾਰੇ ਨੇ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਸਥਾਨਕ ਗੁਰਦੁਆਰਾ ਪਾਤਸ਼ਾਹੀ 9ਵੀਂ ਵਿਖੇ ਮਿੱਤਲ ਗੌਤੀ ਅੱਗਰਵਾਲ ਭਾਈਚਾਰੇ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਪੁਰਬ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਬੁਲਾਰਿਆਂ ਨੇ ਲੋਕਾਈ ਨੂੰ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਨੂੰ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ ਤੇ ਕੁਲਸ਼ੇਰ ਸਿੰਘ ਰੂਬਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਦਲ (ਵਾਰਿਸ ਪੰਜਾਬ ਦੇ) ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬੱਪੀਆਣਾ, ਭਾਜਪਾ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਡਾ. ਗੁਰਤੇਜ ਸਿੰਘ ਚਹਿਲ, ਵਿਵੇਕ ਜੈਨ ਬੱਬੂ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ, ਧਰਮਿੰਦਰ ਸਿੰਘ ਮਿੱਤਲ, ਅੰਮ੍ਰਿਤਪਾਲ ਸਿੰਘ ਮਿੱਤਲ, ਹਰਮੇਸ਼ ਸਿੰਘ ਮਿੱਤਲ, ਜਸਪਾਲ ਸਿੰਘ ਮਿੱਤਲ, ਗੁਲਸ਼ਨ ਮਿੱਤਲ, ਦਰਸ਼ਨ ਮਿੱਤਲ, ਠੇਕੇਦਾਰ ਅਸ਼ੋਕ ਮਿੱਤਲ ਆਦਿ ਹਾਜ਼ਰ ਸਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ ਕੀਤਾ ਗਿਆ। ਗੁਰਪੁਰਬ ਨੂੰ ਸਮਰਪਿਤ ਸਮਾਓਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਓਂ ਵਿਖੇ ਡਾ. ਗੁਰਤੇਜ ਸਿੰਘ ਚਹਿਲ (ਪ੍ਰਭਾਰੀ ਸ਼ਹਿਰੀ ਬਠਿੰਡਾ ਬੀ.ਜੇ.ਪੀ. ਕਿਸਾਨ ਮੋਰਚਾ ਤੇ ਸਟੇਟ ਕਾਰਜਕਾਰੀ ਮੈਂਬਰ ਬੀ.ਜੇ.ਪੀ. ਕਿਸਾਨ ਮੋਰਚਾ) ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸ਼ਰਧਾ ਅਤੇ ਉਤਸ਼ਾਹ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਖ਼ਜਾਨਚੀ ਰੋਹਤਾਸ਼ ਕੁਮਾਰ ਸਿੰਗਲਾ, ਸਕੱਤਰ ਰਾਜ ਕੁਮਾਰ ਸਿੰਗਲਾ, ਸੰਜੂ ਕੁਮਾਰ, ਰਕੇਸ਼ ਕੁਮਾਰ, ਸੁਖਦੇਵ ਸਿੰਘ ਬਬਲੀ, ਕੁਲਦੀਪ ਸਿੰਘ, ਮਾਹੀ ਚਾਹਲ, ਦਰਸ਼ਨ ਸਿੰਘ, ਮੱਘਰ ਸਿੰਘ, ਗੁਲਜ਼ਾਰ ਸਿੰਘ ਬਾਜਪਾਈ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਵਿਚ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਦਿੱਤਾ ਮੁੱਖ ਮਾਰਗ ’ ਤੇ ਧਰਨਾ ਖ਼ਰੀਦ ਏਜੰਸੀਆਂ ਅਤੇ ਸ਼ੈਲਰ ਮਾਲਕਾਂ ਦੀ ਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।