27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਰਦੂਲਗੜ੍ਹ, 26 ਨਵੰਬਰ (ਜੀ. ਐਮ.

ਅਜੀਤ ਡੈਸਕ 27-11-2026
ਸਰਦੂਲਗੜ੍ਹ, 26 ਨਵੰਬਰ (ਜੀ.ਐਮ. ਅਰੋੜਾ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਕਵੀਸ਼ਰੀ ਦੀਆਂ ਭਾਵਪੂਰਤ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਗੁਰੂ ਸਾਹਿਬ ਦੇ ਮਹਾਨ ਜੀਵਨ, ਸਿਧਾਂਤਾਂ ਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਚੀਮਾ ਸਾਹਿਬ ਵਿਖੇ ਹੋਏ ਅੰਤਰ-ਅਕੈਡਮੀ ਕਵੀਸ਼ਰੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਪਿੰਦਰਪਾਲ ਸਿੰਘ ਅਤੇ ਅਪਾਰਦੀਪ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਬੋਹਾ ਰਜਬਾਹੇ ’ਚ ਚੱਲ ਰਹੀ ਬੰਦੀ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ ਅਗਲੀ ਖ਼ਬਰ ਮਾਤਾ ਪ੍ਰੀਤਮ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।