28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਨਲਾਈਨ ਸਵੈ-ਗਣਨਾ ਬਾਰੇ ਜਾਣੂ ਕਰਵਾਉਣ ਲਈ ਗਤੀਵਿਧੀਆਂ ਜਾਰੀ - ਡੀ.ਸੀ.

ਮਾਨਸਾ, 27 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ’ਚ ਆਨਲਾਈਨ ਸਵੈ-ਗਣਨਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਨਗਣਨਾ ਦੇ ਚਾਰਜ ਅਫ਼ਸਰਾਂ ਦੀ ਨਿਗਰਾਨੀ ਹੇਠ ਗਠਿਤ ਕੀਤੀਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ’ਚ ਘਰ-ਘਰ ਜਾ ਕੇ ਨਾਗਰਿਕਾਂ ਨੂੰ ਸਵੈ-ਗਣਨਾ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਦੇ ਨਾਲ ਹੀ ਲੋੜੀਂਦੇ ਨੁਕਤਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 28-11-2026
ਮਾਨਸਾ, 27 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ’ਚ ਆਨਲਾਈਨ ਸਵੈ-ਗਣਨਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਨਗਣਨਾ ਦੇ ਚਾਰਜ ਅਫ਼ਸਰਾਂ ਦੀ ਨਿਗਰਾਨੀ ਹੇਠ ਗਠਿਤ ਕੀਤੀਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ’ਚ ਘਰ-ਘਰ ਜਾ ਕੇ ਨਾਗਰਿਕਾਂ ਨੂੰ ਸਵੈ-ਗਣਨਾ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਦੇ ਨਾਲ ਹੀ ਲੋੜੀਂਦੇ ਨੁਕਤਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਆਨਲਾਈਨ ਸਵੈ-ਗਣਨਾ ਕਰਨ ਦੀ ਅੰਤਿਮ ਤਰੀਕ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 30 ਨਵੰਬਰ ਤੋਂ ਪਹਿਲਾਂ-ਪਹਿਲਾਂ ਸਰਕਾਰੀ ਪੋਰਟਲ ’ਤੇ ਆਪਣੀ ਸਵੈ-ਗਣਨਾ ਮੁਕੰਮਲ ਕਰਨ ਨੂੰ ਤਰਜੀਹ ਦੇਣ, ਤਾਂ ਜੋ ਜਨਗਣਨਾ ਦੇ ਕਾਰਜ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਪਿਛਲੀ ਖ਼ਬਰ ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਸੀਟੂ ਵਲੋਂ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।