27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ’ਚ ਸ਼ਾਮਿਲ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਅਕਾਲੀ ਆਗੂ ਅਤੇ ਉੱਘੇ ਸਰਜਨ ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ।

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਅਕਾਲੀ ਆਗੂ ਅਤੇ ਉੱਘੇ ਸਰਜਨ ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਕਾਂਗਰਸ ਵਿਚ ਸ਼ਾਮਿਲ ਕਰਵਾਇਆ ਗਿਆ। ਪਰਗਟ ਸਿੰਘ ਨੇ ਕਿਹਾ ਕਿ ਡਾ. ਨਿਸ਼ਾਨ ਸਿੰਘ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਸਾਲ 2017 ਅਤੇ 2022 ਵਿਚ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ ਅਤੇ ਇਲਾਕੇ ਵਿਚ ਉਨ੍ਹਾਂ ਦੀ ਮਜ਼ਬੂਤ ਪਕੜ ਅਤੇ ਸਮਾਜਿਕ ਸਾਖ ਨੂੰ ਦੇਖਦਿਆਂ ਉਨ੍ਹਾਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਮਾਲਵਾ ਖੇਤਰ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਕਾਂਗਰਸ ਭਵਨ ਵਿਖੇ ਕਰਵਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਪਰਗਟ ਸਿੰਘ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਵਿਚ ਚੰਗੀ ਛਵੀ ਅਤੇ ਲੋਕ ਸੇਵਾ ਦਾ ਜਜ਼ਬਾ ਰੱਖਣ ਵਾਲੇ ਲੋਕਾਂ ਲਈ ਕਾਂਗਰਸ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਅਜਿਹੇ ਲੋਕਾਂ ਨੂੰ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਵੇਗਾ, ਤਾਂ ਜੋ ਉਹ ਪੰਜਾਬ ਦੇ ਹਿੱਤਾਂ ਲਈ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰ ਸਕਣ।
ਪਿਛਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਸਕੂਲ ਵੈਨਾਂ ਦਾ ਟੋਲ ਟੈਕਸ ਬੰਦ ਕਰਵਾਉਣ ਲਈ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।