24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਪੰਜਾਬੀ ਸੱਭਿਆਚਾਰ, ਲੋਕ ਵਿਰਸੇ ਅਤੇ ਰਵਾਇਤੀ ਰੀਤਾਂ-ਰਿਵਾਜਾਂ ਦੀਆਂ ਪੇਸ਼ਕਾਰੀਆਂ ਨੇ ਮੋਹਿਆ ਮਨ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਨੂੰ ਪੰਜਾਬੀ ਲੋਕ-ਵਿਰਸੇ ਦੀ ਝਲਕ ਪੇਸ਼ ਕਰਨ ਵਾਲੀਆਂ ਵਸਤਾਂ ਜਿਵੇਂ ਚਰਖਾ, ਮਧਾਣੀ, ਪੱਖੀਆਂ ਅਤੇ ਫੁਲਕਾਰੀਆਂ ਨਾਲ ਬੇਹੱਦ ਸੁੰਦਰ ਢੰਗ ਨਾਲ ਸਜਾਇਆ ਗਿਆ।

ਅਜੀਤ ਡੈਸਕ 24-08-2026
ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਨੂੰ ਪੰਜਾਬੀ ਲੋਕ-ਵਿਰਸੇ ਦੀ ਝਲਕ ਪੇਸ਼ ਕਰਨ ਵਾਲੀਆਂ ਵਸਤਾਂ ਜਿਵੇਂ ਚਰਖਾ, ਮਧਾਣੀ, ਪੱਖੀਆਂ ਅਤੇ ਫੁਲਕਾਰੀਆਂ ਨਾਲ ਬੇਹੱਦ ਸੁੰਦਰ ਢੰਗ ਨਾਲ ਸਜਾਇਆ ਗਿਆ। ਸਮਾਗਮ ਵਿਚ ਮੈਡਮ ਕਿਰਨ ਬਾਂਸਲ, ਡਾਇਰੈਕਟਰ ਹਾਰਮਨੀ ਆਯੂਰਵੈਦਿਕ ਮੈਡੀਕਲ ਕਾਲਜ, ਸੀ.ਏ. ਪ੍ਰਿਯੰਕਾ ਬਾਂਸਲ, ਪ੍ਰਾਸ਼ੀ ਅਗਰਵਾਲ, ਸਰਵਿਕਾ ਅਗਰਵਾਲ, ਯੁਗੇਸ਼ ਜੈਨ ਐੱਸ.ਪੀ, ਸ਼ਾਲੂ ਨੰਦਾ, ਨੀਰੂ ਮਲਹੋਤਰਾ, ਆਸ਼ਾ ਗੁਪਤਾ, ਆਂਚਲ ਅਤੇ ਪੱਲਵੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਵਲੋਂ ਦੀਪ ਪ੍ਰਜਵਲਿਤ ਕਰਨ ਅਤੇ ਧਾਰਮਿਕ ਗੀਤ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਿੱਧੇ, ਬੋਲੀਆਂ ਅਤੇ ਪੰਜਾਬੀ ਲੋਕ-ਗੀਤਾਂ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ। ਗਿੱਧੇ ਰਾਹੀਂ ਵਿਦਿਆਰਥਣਾਂ ਨੇ ਪੰਜਾਬੀ ਲੋਕ-ਜੀਵਨ, ਸੱਭਿਆਚਾਰ ਅਤੇ ਪੁਰਾਤਨ ਰੀਤਾਂ-ਰਿਵਾਜਾਂ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਇਸ ਤੋਂ ਇਲਾਵਾ ਮਹਿੰਦੀ ਲਗਾਉਣ, ਪੰਜਾਬੀ ਵਿਰਸੇ ਨਾਲ ਸਬੰਧਤ ਸਜਾਵਟ ਅਤੇ ਵੱਖ-ਵੱਖ ਮਨੋਰੰਜਕ ਤੇ ਸੱਭਿਆਚਾਰਕ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ’ਤੇ ਪੇਸ਼ ਕੀਤੀ ਗਈ ਕੋਰੀਓਗ੍ਰਾਫੀ ਨੇ ਵੀ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਪੰਜਾਬੀ ਪਕਵਾਨਾਂ ਅਤੇ ਰਵਾਇਤੀ ਖਾਣ-ਪੀਣ ਦੀਆਂ ਵਸਤਾਂ ਨੇ ਵੀ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਅਤੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ, ਰਵਾਇਤਾਂ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਸਿੱਖਿਆ ਦੇ ਨਾਲ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਤੋਂ ਜਾਣੂ ਕਰਵਾਉਣਾ ਵੀ ਜ਼ਰੂਰੀ ਹੈ। ਪੰਜਾਬੀ ਸੱਭਿਆਚਾਰ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਾ ਰੱਖ ਕੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸੁਖਦੀਪ ਕੌਰ ਸਮੇਤ ਕਾਲਜ ਦੇ ਸਮੂਹ ਸਟਾਫ਼ ਡਾ: ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਨੇ ਸਮਾਗਮ ਵਿਚ ਵੱਧ-ਚੜ੍ਹ ਕੇ ਭਾਗ ਲਿਆ।
ਪਿਛਲੀ ਖ਼ਬਰ ਭਜਨ ਲਾਲ ਨੇ ਹਲਕਾ ਵਿਧਾਇਕ ਨਾਲ ਪਿੰਡ ਦੀਆਂ ਸਮੱਸਿਆਵਾਂ ਕੀਤੀਆਂ ਸਾਂਝੀਆਂ ਅਗਲੀ ਖ਼ਬਰ ਜ਼ੋਨ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮੇਹਰ ਸਿੰਘ ਵਾਲਿਆਂ ਦੇ ਖਿਡਾਰੀਆਂ ਨੇ ਮਾਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।