24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੰਡਵਾਲਾ ਮੀਰਾ ਸਾਂਗਲਾ ਤੋਂ 3 ਬੱਸਾਂ ਕੀਤੀਆਂ ਰਵਾਨਾ

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਜੰਡਵਾਲਾ ਮੀਰਾ ਸਾਂਗਲਾ ਤੋਂ 3 ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਇਨ੍ਹਾਂ ਬੱਸਾਂ ਨੂੰ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖ਼ੁਸ਼ਬੂ ਸਵਨਾ ਅਤੇ ਉਨ੍ਹਾਂ ਦੇ ਪਿਤਾ ਖਜ਼ਾਨ ਸਿੰਘ ਪਟਵਾਰੀ ਨੇ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 24-08-2026
ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਜੰਡਵਾਲਾ ਮੀਰਾ ਸਾਂਗਲਾ ਤੋਂ 3 ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਇਨ੍ਹਾਂ ਬੱਸਾਂ ਨੂੰ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖ਼ੁਸ਼ਬੂ ਸਵਨਾ ਅਤੇ ਉਨ੍ਹਾਂ ਦੇ ਪਿਤਾ ਖਜ਼ਾਨ ਸਿੰਘ ਪਟਵਾਰੀ ਨੇ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਆਰਥਿਕ ਤੰਗੀ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹੇ ਬਜ਼ੁਰਗਾਂ ਲਈ ਇਹ ਯੋਜਨਾ ਆਮ ਆਦਮੀ ਪਾਰਟੀ ਸਰਕਾਰ ਦਾ ਇੱਕ ਸ਼ਲਾਘਾਯੋਗ ਅਤੇ ਇਤਿਹਾਸਕ ਉਪਰਾਲਾ ਹੈ। ਸੰਗਤਾਂ ਨੇ ਇਸ ਨੇਕ ਕਾਰਜ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਸਵਨਾ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿਚ ਸਰਪੰਚ ਸੁਰਿੰਦਰ ਕੁਮਾਰ, ਬਲਾਕ ਸੰਮਤੀ ਮੈਂਬਰ ਵਰਿੰਦਰ ਕੁਮਾਰ, ਪ੍ਰੇਮ ਸਿੰਘ, ਸੁਨੀਲ ਕੁਮਾਰ, ਜੋਬਨਜੀਤ ਸਿੰਘ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਦਹੀਯਾ ਦੀ ਅਗਵਾਈ ਵਿਚ ਹਲਕਾ ਦਿਹਾਤੀ ਅੰਦਰ ਹੋਇਆ ਅਥਾਹ ਵਿਕਾਸ-ਗਿੱਲ ਅਗਲੀ ਖ਼ਬਰ ਡਾ. ਤਨਵੀਰ ਮਲਿਕ ਦਾ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।