23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਸਖ਼ਤ ਨਿਖੇਧੀ

ਅਜੀਤ ਡੈਸਕ 01-01-2026
ਚੰਡੀਗੜ੍ਹ, 31 ਦਸੰਬਰ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਮਲੌਦ ਖਿਲਾਫ ਦਰਜ ਕੀਤੇ ਗਏ 11 ਸਾਲ ਪੁਰਾਣੇ ਨਾਜਾਇਜ਼ ਕੇਸ ਵਿਚ ਭਗੌੜਾ ਕਹਿ ਕੇ ਚੋਰਾਂ ਵਾਂਗ ਗਿ੍ਫ਼ਤਾਰ ਕਰਨਾ ਸਰਾਸਰ ਨਜਾਇਜ਼ ਹੈ, ਕਿਉਂਕਿ ਉਹ ਤਾਂ ਉਦੋਂ ਤੋਂ ਹੁਣ ਤੱਕ ਖੁੱਲੇ੍ਹਆਮ ਜਨਤਕ ਸਮਾਗਮਾਂ 'ਚ ਵਿਚਰਦੇ ਆ ਰਹੇ ਹਨ ਅਤੇ ਆਪਣੀ ਜੱਦੀ ਰਿਹਾਇਸ਼ 'ਤੇ ਵੀ ਰਹਿੰਦੇ ਰਹੇ ਹਨ | ਆਗੂਆਂ ਨੇ ਕਿਹਾ ਕਿ ਪੰਚਾਇਤੀ ਅਤੇ ਹੋਰ ਸਾਂਝੀਆਂ ਵਾਹੀਯੋਗ ਜ਼ਮੀਨਾਂ ਦਾ ਤੀਜਾ ਹਿੱਸਾ ਰਾਖਵਾਂ ਰੱਖਣ ਦੇ ਕਾਨੂੰਨੀ ਹੱਕ ਲਈ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰਦੇ ਆ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਨੂੰ ਵੀ ਸਾਬਕਾ ਸਰਕਾਰਾਂ ਵਾਂਗ ਹੀ ਵਾਹੀਯੋਗ ਸਾਂਝੀ ਜ਼ਮੀਨ ਦਾ ਤੀਜਾ ਹਿੱਸਾ ਖੇਤ ਮਜ਼ਦੂਰਾਂ ਲਈ ਰਾਖਵੀਂ ਰੱਖਣ ਦੀ ਹੱਕੀ ਮੰਗ ਰੋੜ ਵਾਂਗੂੰ ਰੜਕ ਰਹੀ ਹੈ | ਕਿਸਾਨ ਆਗੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਜ਼ਦੂਰ ਆਗੂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਇਸ ਨਜਾਇਜ਼ ਗਿ੍ਫਤਾਰੀ ਵਿਰੁੱਧ ਕੀਤੇ ਜਾਣ ਵਾਲੇ ਜਨਤਕ ਸੰਘਰਸ਼ ਵਿਚ ਉਨ੍ਹਾਂ ਦੀ ਜਥੇਬੰਦੀ ਵੱਲੋਂ ਡਟਵਾਂ ਸਾਥ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸੜਕ ਸੁਰੱਖਿਆ ਫੋਰਸ ਦੀ ਤੁਰੰਤ ਕਾਰਵਾਈ ਨੇ ਜ਼ੀਰਕਪੁਰ ਵਿਖੇ ਸੈਂਕੜੇ ਜਾਨਾਂ ਬਚਾਈਆਂ ਸਾਲ 2025 'ਚ ਹੋਏ 865 ਸੜਕੀ ਹਾਦਸ... ਅਗਲੀ ਖ਼ਬਰ ਬਲੌਂਗੀ ਦੇ ਵਾਲਮੀਕਿ ਭਾਈਚਾਰੇ ਨਾਲ ਸੰਬੰਧਿਤ ਕਈ ਪਰਿਵਾਰ 'ਆਪ' ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।