24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਲੋਕ ਸੰਪਰਕ ਵਿਭਾਗ 'ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾ ਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਅਜੀਤ ਡੈਸਕ 01-01-2026
ਚੰਡੀਗੜ•੍ਹ, 31 ਦਸੰਬਰ (ਅ.ਬ.)-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਉਨ•੍ਹਾਂ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ, ਜੋ ਆਪਣੇ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਸੇਵਾਕਾਲ ਤੋਂ ਬਾਅਦ ਅੱਜ ਸੇਵਾ ਮੁਕਤ ਹੋਏ ਹਨ | ਵਿਭਾਗ ਨਾਲ ਅਰਵਿੰਦਰ ਸਿੰਘ ਦਾ ਸਫ਼ਰ 9 ਅਗਸਤ, 1993 ਨੂੰ ਸ਼ੁਰੂ ਹੋਇਆ ਸੀ, ਜਦੋਂ ਉਹ ਇੱਕ ਜੂਨੀਅਰ ਫੋਟੋਗ੍ਰਾਫਰ ਵਜੋਂ ਭਰਤੀ ਹੋਏ ਸਨ | ਇੰਨੇ ਸਾਲਾਂ ਦੇ ਸਮਰਪਣ, ਤਕਨੀਕੀ ਮੁਹਾਰਤ ਅਤੇ ਫੋਟੋਗ੍ਰਾਫੀ ਲਈ ਜਨੂੰਨ ਨੇ ਉਨ੍ਹ•ਾਂ ਨੂੰ ਕਈ ਵੱਡੀਆਂ ਅਤੇ ਮੁੱਖ ਭੂਮਿਕਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ | ਵਿਭਾਗ ਵਲੋਂ ਅਰਵਿੰਦਰ ਸਿੰਘ ਦੇ ਸ਼ਾਨਦਾਰ ਯੋਗਦਾਨ ਦੇ ਸਨਮਾਨ 'ਚ ਸੇਵਾ ਮੁਕਤੀ ਸਮਾਰੋਹ ਰੱਖਿਆ ਗਿਆ ਸੀ, ਜਿਸ 'ਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ, ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਅਰਵਿੰਦਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਰੂਸ ਦਾ ਚੰਡੀਗੜ੍ਹ ਨਾਲ ਦੋਸਤੀ ਦਾ ਇਜ਼ਹਾਰ, ਮੇਅਰ ਲਈ ਵਿਸ਼ੇਸ਼ ਪੁਸਤਕ ਭੇਟ <br/> ਅਗਲੀ ਖ਼ਬਰ ਡੇਰਾਬੱਸੀ ਪੁਲਿਸ ਦੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਪਿੰਡ ਬਿਜ਼ਨਪੁਰ ਤੋਂ ਮਿੱਟੀ ਨਾਲ ਭਰਿਆ ਟਿੱਪਰ ਤੇ ਪੋਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।