24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਪੀਕਰ ਵਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ

ਅਜੀਤ ਡੈਸਕ 01-01-2026

ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ | ਉਨ੍ਹਾਂ ਕਾਮਨਾ ਕੀਤੀ ਕਿ ਪ੍ਰਮਾਤਮਾ ਇਸ ਨਵੇਂ ਸਾਲ ਸਾਰੀਆਂ ਦੀ ਝੋਲੀ ਖ਼ੁਸ਼ੀਆਂ ਨਾਲ ਭਰ ਦੇਵੇ ਤੇ ਉਨ੍ਹਾਂ ਦੇ ਸੁਪਨੇ ਸਾਕਾਰ ਕਰੇ | ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਨੀਆ ਭਰ ਵਿਚ ਵੱਸਦੇ ਸਾਰੇ ਪੰਜਾਬੀਆਂ ਨੂੰ ਖ਼ੁਸ਼ੀ, ਸੁੱਖ-ਸ਼ਾਂਤੀ, ਸਫ਼ਲਤਾ ਤੇ ਖ਼ੁਸ਼ਹਾਲੀ ਬਖ਼ਸ਼ਣ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਵਿਚ ਨਿਯਮਤ ਕਸਰਤ ਕਰਨ ਦੀ ਅਪੀਲ ਕੀਤੀ |
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਵੇਂ ਸਾਲ ਦੀਆਂ ਵਧਾਈਆਂ
ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀਆਂ ਵਧਾਈਆਂ ਅਤੇ ਸ਼ੱੁਭਕਾਮਨਾਵਾਂ ਦਿੱਤੀਆਂ | ਆਪਣੇ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਨਵੇਂ ਸਾਲ ਦੀ ਆਗਮ ਦਾ ਸਵਾਗਤ ਹਮੇਸ਼ਾ ਨਵੀਂ ਉਮੀਦ, ਸਕਾਰਾਤਮਿਕ ਸੋਚ ਤੇ ਸ਼ੁੱਭ ਇੱਛਾਵਾਂ ਨਾਲ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਇੱਛਾਵਾਂ ਨੂੰ ਉਤਸ਼ਾਹ, ਦਿ੍ੜ੍ਹਤਾ ਤੇ ਸਮਰਪਣ ਦੀ ਭਾਵਨਾ ਨਾਲ ਕੀਤੇ ਸਮੂਹਿਕ ਯਤਨਾਂ ਰਾਹੀਂ ਹੀ ਪੂਰਾ ਕੀਤਾ ਜਾ ਸਕਦਾ ਹੈ | ਇਸ ਖ਼ੁਸ਼ੀ ਮੌਕੇ ਕਟਾਰੀਆ ਨੇ ਲੋਕਾਂ ਨੂੰ ਇਕ ਮਜ਼ਬੂਤ, ਸ਼ਾਂਤੀਪੂਰਨ ਤੇ ਅਖੰਡ ਭਾਰਤ ਦੇ ਨਿਰਮਾਣ ਦੇ ਆਪਣੇ ਸੰਕਲਪ ਨੂੰ ਮੁੜ ਦੁਹਰਾਉਣ ਅਤੇ ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਖ਼ੁਦ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ | ਰਾਜਪਾਲ ਨੇ ਆਪਣੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਲਈ ਸਿਹਤਮੰਦ ਅਤੇ ਖ਼ੁਸ਼ਹਾਲ ਨਵੇਂ ਸਾਲ ਦੀ ਇੱਛਾ ਪ੍ਰਗਟਾਈ |

ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ... ਅਗਲੀ ਖ਼ਬਰ ਓਮੈਕਸ ਨਿਊ ਚੰਡੀਗੜ੍ਹ ਵਿਖੇ ਬਿਸਮਿਲ, ਜੱਸੀ ਗਿੱਲ ਅਤੇ ਸੁਖਬੀਰ ਦੇ ਰੌਕਿੰਗ ਬੈਸ਼ ਨਾਲ 35,000 ਤੋਂ ਵੱਧ ਦਰਸ਼ਕ ਇਕੱਠੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।