18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡੀ.ਏ.ਵੀ ਮਾਡਲ ਸਕੂਲ ਤਖਤਗੜ੍ਹ ਦੇ ਨੰਨ੍ਹੇ ਬੱਚਿਆਂ ਨੇ ਮਨਾਈ ਬਸੰਤ ਪੰਚਮੀ

ਅਜੀਤ ਡੈਸਕ 25-01-2026
ਨੂਰਪੁਰ ਬੇਦੀ, 24 ਜਨਵਰੀ (ਹਰਦੀਪ ਸਿੰਘ ਢੀਂਡਸਾ)-ਡੀ.ਏ.ਵੀ ਮਾਡਲ ਸਕੂਲ ਤਖਤਗੜ੍ਹ ਦੇ ਬੱਚਿਆਂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਧੂਮਧਾਮ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਪਹਿਰਾਵੇ ਪਹਿਨ ਕੇ ਜਿਥੇ ਬਸੰਤ ਦੀ ਰੁੱਤ ਦਾ ਅਨੰਦ ਮਾਣਿਆ ਉੱਥੇ ਉਨ੍ਹਾਂ ਨੇ ਹੱਥਾਂ ਵਿਚ ਰੰਗ ਬਰੰਗੇ ਪਤੰਗ ਲੈ ਕੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ | ਰੰਗ ਬਰੰਗੀ ਡਰੈੱਸਾਂ ਵਿਚ ਆਏ ਨੰਨੇ ਮੁੰਨੇ ਵਿਦਿਆਰਥੀਆਂ ਨੇ ਪਤੰਗ ਉਡਾ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਵਿਦਿਆਰਥੀਆਂ ਨੇ ਪਤੰਗਾਂ ਨੂੰ ਕਲਾਤਮਕ ਢੰਗ ਨਾਲ ਸਜਾ ਕੇ ਆਪਣੀ ਕਲਾ ਦਾ ਵੀ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਮੁਖੀ ਹਰਦੀਪ ਸਿੰਘ ਨੇ ਸਵੇਰ ਦੀ ਸਭਾ ਵਿਚ ਸਾਰੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਮਹੱਤਵ ਦੱਸਿਆ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰੂ ਕਾ ਲਾਹੌਰ ਵਿਖੇ ਵਿਆਹ ਸਮਾਗਮ ਤੇ ਬਸੰਤ ਪੰਚਮੀ ਦੇ ਸਬੰਧ ਦੇ ਇਤਿਹਾਸਕ ਮਹੱਤਵ ਬਾਰੇ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਅਤੇ ਕੋਠਿਆਂ ਤੇ ਪਤੰਗ ਉਡਾਉਣ ਕਾਰਨ ਹੋ ਰਹੇ ਹਾਦਸਿਆਂ ਬਾਰੇਬ ਜਾਣਕਾਰੀ ਦਿੱਤੀ ਅਤੇ ਚਾਈਨਾ ਡੋਰ ਨਾ ਵਰਤਣ ਦਾ ਪ੍ਰਣ ਕਰਨ ਲਈ ਕਿਹਾ | ਮਾਡਲ ਸਕੂਲ ਦੀ ਇੰਚਾਰਜ ਮੈਡਮ ਸੀਮਾ ਨੇ ਵੀ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਜਾਣਕਾਰੀ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ |


ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਐੱਨ.ਐੱਸ.ਐੱਸ ਵਿਭਾਗ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।