17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਖੇੜੀ ਸਲਾਬਤਪੁਰ ਦਾ 3 ਦਿਨਾ 63ਵਾਂ ਗੁਰੂ ਨਾਨਕ ਟੂਰਨਾਮੈਂਟ ਅੱਜ ਤੋਂ <br/>

ਅਜੀਤ ਡੈਸਕ 25-01-2026
ਸ੍ਰੀ ਚਮਕੌਰ ਸਾਹਿਬ, 24 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਵਿਖੇ ਗੁਰੂ ਨਾਨਕ ਸਪੋਰਟਸ ਅਤੇ ਯੂਥ ਵੈੱਲਫੇਅਰ ਕਲੱਬ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਗੁਰੂ ਨਾਨਕ ਦੇਵ ਸੇਵਾ ਸੋਸਾਇਟੀ ਕੈਲੀਫੋਰਨੀਆ (ਯੂ.ਐਸ.ਏ.) ਦੇ ਸਹਿਯੋਗ ਨਾਲ 63ਵਾਂ ਗੁਰੂ ਨਾਨਕ ਟੂਰਨਾਮੈਂਟ 25, 26 ਅਤੇ 27 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਸੰਬੰਧੀ ਅੱਜ ਖੇਡ ਮੈਦਾਨ ਅਤੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਕਲੱਬ ਦੇ ਸਰਪ੍ਰਸਤ ਸਵਰਨ ਸਿੰਘ, ਮਨਜਿੰਦਰ ਸਿੰਘ ਬਿੱਟੂ, ਸਕੱਤਰ ਐਮ.ਪੀ. ਸਿੰਘ ਅਤੇ ਸੁਰਿੰਦਰ ਸਿੰਘ ਪਟਵਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਫੁੱਟਬਾਲ ਆਲ ਓਪਨ, ਫੁੱਟਬਾਲ 7-ਸਾਈਡ (ਇੱਕ ਪਿੰਡ), ਵਾਲੀਬਾਲ ਸਮੈਸ਼ਿੰਗ (ਇੱਕ ਪਿੰਡ) ਅਤੇ ਵਜ਼ਨੀ ਕਬੱਡੀ ਦੇ ਰੋਮਾਂਚਕ ਮੁਕਾਬਲੇ ਹੋਣਗੇ | ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ 25 ਜਨਵਰੀ ਨੂੰ ਸਵੇਰੇ 10 ਵਜੇ ਐਡਵੋਕੇਟ ਜਸਕਰਨ ਸਿੰਘ ਅਤੇ ਇੰਜੀਨੀਅਰ ਸੁਰਿੰਦਰ ਸਿੰਘ ਵਲੋਂ ਕੀਤਾ ਜਾਵੇਗਾ | ਜਦਕਿ 27 ਜਨਵਰੀ ਨੂੰ ਸ਼ਾਮ 4 ਵਜੇ ਇਨਾਮਾਂ ਦੀ ਵੰਡ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਾਵੀ, ਬਲਾਕ ਸੰਮਤੀ ਮੈਂਬਰ ਰਣਜੀਤ ਕੌਰ ਅਤੇ ਕਾਂਗਰਸ ਆਗੂ ਨਵਦੀਪ ਸਿੰਘ ਨਵੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹਿਣਗੇ | ਇਸ ਅਵਸਰ 'ਤੇ ਕਲੱਬ ਮੈਂਬਰ ਮਾਸਟਰ ਹਰਪਾਲ ਸਿੰਘ, ਅਮਰ ਸੰਗਰਾਮ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਭੋਲਾ, ਬਲਰਾਜ ਸਿੰਘ, ਵਰਿੰਦਰ ਸਿੰਘ, ਹਰਸ਼ਦੀਪ ਸਿੰਘ, ਲਵਲੀ ਅਤੇ ਪ੍ਰੀਤਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਸੀ. ਸੈਕੰ. ਸਕੂਲ, ਅੰਮਿ੍ਤਸਰ ਨੇ ਸ੍ਰੀ ਰਾਮ ਲੱਲਾ ਦੀ ਦੂਜੀ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਬਿ੍ਟਿਸ਼ ਕੋਲੰਬੀਆ ਸਕੂਲ ਨੇ ਹਾਰਵਰਡ ਯੂਨੀਵਰਸਿਟੀ ਅਤੇ ਏ.ਐੱਫ.ਐੱਸ. ਵਰਗੇ ਅੰਤਰਰਾਸ਼ਟਰੀ ਪਲੇਟਫ਼ਾਰਮਾਂ 'ਤੇ ਆਪਣੀ ਮੌਜੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।