15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਾਬਕਾ ਮੁੱਖ ਮੰਤਰੀ ਚੰਨੀ ਨੇ ਧਾਰਮਿਕ ਸੱਭਿਆਚਾਰਕ ਮੇਲੇ ਦਾ ਪੋਸਟਰ ਕੀਤਾ ਜਾਰੀ <br/>

ਅਜੀਤ ਡੈਸਕ 25-01-2026
ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਰਾਸ਼ਟਰੀ ਸੇਵਾ ਦਲ ਮੋਰਿੰਡਾ ਵਲੋਂ ਕਰਵਾਏ ਜਾ ਰਹੇ ਸਲਾਨਾ ਧਾਰਮਿਕ ਸੱਭਿਆਚਾਰਕ ਮੇਲੇ ਦਾ ਪੋਸਟਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਬਲਵੀਰ ਸਿੰਘ ਲਾਲਾ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਭਿਆਚਾਰਕ ਮੇਲਾ ਗੁਰੂ ਰਵਿਦਾਸ ਪਾਰਕ ਮੋਰਿੰਡਾ ਵਿਖੇ 1 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੱਭਿਆਚਾਰਕ ਮੇਲੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੈਂਬਰ ਲੋਕ ਸਭਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਉਹਨਾਂ ਦੱਸਿਆ ਕਿ ਇਸ ਧਾਰਮਿਕ ਸਭਿਆਚਾਰਕ ਮੇਲੇ ਦੌਰਾਨ ਇੰਟਰਨੈਸ਼ਨਲ ਗਾਇਕ ਗੁਲਜ਼ਾਰ ਲਹੋਰੀਆ, ਮਦਨ ਸ਼ੋਂਕੀ, ਬੂਟਾ ਮੁਹੰਮਦ, ਕੇ ਐਸ ਬੰਗੜ, ਬੀਬਾ ਸੁਰਿੰਦਰ ਸੋਨੀਆ, ਬੀਬੀ ਸਿਮਰਨ ਸਿਮੀ, ਮਿਸ ਮਨੂੰ ਛਿੱਬਰ, ਪ੍ਰੀਤ ਅਰਸ਼, ਲਖਵੀਰ ਰਿੰਕੂ, ਮਨੀ ਅਤੇ ਬਸੰਤ ਢੋਲੀ ਆਦਿ ਨਾਮਵਰ ਕਲਾਕਾਰ ਆਪਣੀ ਕਲਾਂ ਦਾ ਪ੍ਰਦਰਸ਼ਨ ਕਰਨਗੇ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਭਿਆਚਾਰਕ ਮੇਲੇ ਦਾ ਪੋਸਟਰ ਜਾਰੀ ਕਰਨ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਪੀ.ਏ.ਡੀ. ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ, ਰਣਯੋਧ ਸਿੰਘ ਖਟੜਾ, ਗੁਰਮੀਤ ਸਿੰਘ ਬੜਾ, ਬਲਵੀਰ ਸਿੰਘ ਪੱਪੂ, ਸਨੀ ਭੂਮਕ ਗੁਰਮੀਤ ਸਿੰਘ ਪਿ੍ੰਸ ਅਤੇ ਕਲੱਬ ਦੇ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਮਹਿਲਾ ਚੇਤਨਾ ਮੰਚ ਦੀ ਆਗੂ ਪਿੰਕੀ ਕੌਰ ਕੌਂਸਲਰ ਮੋਰਿੰਡਾ ਨੇ ਇਲਾਕਾ ਨਿਵਾਸੀ ਨੂੰ ਅਪੀਲ ਕੀਤੀ ਕਿ ਉਹ 1 ਫਰਵਰੀ ਨੂੰ ਸ਼ਾਮ 4 ਵਜੇ ਰਵਿਦਾਸ ਪਾਰਕ ਰੇਲਵੇ ਰੋਡ ਮੋਰਿੰਡਾ ਵਿਖੇ ਪਹੁੰਚ ਕੇ ਗੁਰੂ ਰਵਿਦਾਸ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ |

ਪਿਛਲੀ ਖ਼ਬਰ ਡੀ.ਏ.ਵੀ ਪਬਲਿਕ ਸਕੂਲ ਸੂਰੇਵਾਲ ਵਿਚ ਵਾਤਾਵਰਨ ਸੰਭਾਲ ਦਾ ਸੁਨੇਹਾ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ 'ਚ ਮਰਯਾਦਾ ਦਾ ਉਲੰਘਣ ਕਰਨ ਦੇ ਮਾਮਲੇ ਸੰਬੰਧੀ ਇਕ ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।