15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਆਈ.ਏ.ਐੱਸ. ਅਦਿੱਤਿਆ ਡੇਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ <br/>

ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਦੇ ਪਹਿਲੀ ਵਾਰ ਰੂਬਰੂ ਹੋ ਰਹੇ ਡਿਪਟੀ ਕਮਿਸ਼ਨਰ ਰੂਪਨਗਰ | <br/> 25-01-2026
ਰੂਪਨਗਰ, 24 ਜਨਵਰੀ (ਸਟਾਫ ਰਿਪੋਰਟਰ)-2016 ਬੈਚ ਦੇ ਆਈ.ਏ.ਐੱਸ. ਅਫ਼ਸਰ ਅਦਿੱਤਿਆ ਡੇਚਲਵਾਲ ਨੇ ਅੱਜ ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦੇ ਕੇ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਤੱਕ ਢੰਗ ਨਾਲ ਤੇ ਆਸਾਨ ਤਰੀਕੇ ਨਾਲ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ | ਇਸ ਮੌਕੇ ਸਮੂਹ ਪੱਤਰਕਾਰਾਂ ਨੇ ਨਵੇਂ ਡਿਪਟੀ ਕਮਿਸ਼ਨਰ ਨੂੰ ਰੂਪਨਗਰ ਦੀ ਭੂਗੋਲਿਕ ਸਥਿਤੀ, ਆਬੋ-ਹਵਾ, ਪ੍ਰਕਿਰਤਿਕ ਸੋਮੇ, ਇਤਿਹਾਸਕ ਮਹੱਤਤਾ, ਵਿਰਾਸਤੀ ਢਾਂਚੇ, ਅਤੇ ਛੋਟੇ ਜਿਹੇ ਜ਼ਿਲ੍ਹੇ ਅਤੇ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਜਿਵੇਂ ਪਾਰਕਿੰਗ 'ਤੇ ਟਰੈਫਿਕ ਦਬਾਅ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਇਸ 'ਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਪੂਰਾ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਪ੍ਰਸ਼ਾਸਨ, ਮੀਡੀਆ ਅਤੇ ਜਨਤਾ ਦੇ ਸਹਿਯੋਗ ਨਾਲ ਸਾਰੀਆਂ ਮੁੱਖ ਸਮੱਸਿਆਵਾਂ ਦਾ ਹੱਲ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਵਿਰਾਸਤੀ ਦਿੱਖ ਦੇਣ ਅਤੇ ਟੂਰਿਜ਼ਮ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਯਤਨਾਂ ਦੀ ਸ਼ੁਰੂਆਤ ਕੀਤੀ ਜਾਵੇਗੀ | ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐੱਸ.ਡੀ.ਐੱਮ. ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐੱਸ.ਡੀ.ਐੱਮ. ਮੋਰਿੰਡਾ ਗੁਰਦੇਵ ਸਿੰਘ ਧੰਮ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਡਚਲਵਾਲ ਨੇ ਕਿਹਾ ਕਿ Tਰੂਪਨਗਰ ਇੱਕ ਮਹੱਤਵਪੂਰਨ ਇਤਿਹਾਸਕ ਤੇ ਵਿਰਾਸਤੀ ਜ਼ਿਲ੍ਹਾ ਹੈ | ਇਸ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਵਿਕਾਸ ਮੇਰੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਮੈਨੂੰ ਪ੍ਰਾਪਤ ਮਾਣ ਹੈ |

ਪਿਛਲੀ ਖ਼ਬਰ ਕੂੜਾ ਕਰਕਟ ਡੰਪ ਵਿਰੁੱਧ ਲੱਗਿਆ ਧਰਨਾ ਪ੍ਰਦਰਸ਼ਨ 15ਵੇਂ ਦਿਨ ਵੀ ਜਾਰੀ <br/> ਅਗਲੀ ਖ਼ਬਰ ਨੰਗਲ ਤੇ ਨਾਲ ਲੱਗਦੇ ਇਲਾਕੇ 'ਚ ਅੱਜ ਪਤੰਗਬਾਜ਼ਾਂ ਵਲੋਂ ਧੜੱਲੇ ਨਾਲ ਕੀਤੀ ਗਈ ਚਾਈਨਾ ਡੋਰ ਦੀ ਵਰਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।