04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਗਣਤੰਤਰ ਦਿਵਸ ਮੌਕੇ ਨਹੀਂ ਲੈਣਗੇ ਸਨਮਾਨ <br/>

ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਹਾਫਿਜਾਬਾਦ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 26-01-2026
ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬਲਦੇਵ ਸਿੰਘ ਹਾਫਿਜ਼ਾਬਾਦ ਨੇ ਪੰਜਾਬ ਸਰਕਾਰ ਤੇ ਰੋਸ ਜਤਾਇਆ ਕਿ ਫਰੀਡਮ ਲਾਈਟਰਾਂ ਦੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਤਿੰਨ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੌਕੇ 'ਤੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਸੰਸਥਾ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਆਜ਼ਾਦੀ ਘੁਲਾਟੀਆ ਦ ਪਰਿਵਾਰ ਰੋਸ ਵਜੋਂ ਕਿਸੇ ਤਰਾਂ ਦਾ ਵੀ ਸਨਮਾਨ ਨਹੀਂ ਲੈਣਗੇ | ਬਲਦੇਵ ਸਿੰਘ ਹਾਫਿਜਾਬਾਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਖਟਕੜ ਕਲਾਂ ਵਿਖੇ ਆਪਣੇ ਪਦ ਦੀ ਸਹੁੰ ਚੁੱਕੀ ਸੀ ਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਲਿਆ ਸੀ, ਪਰ ਅੱਜ ਇਨ੍ਹਾਂ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸਾਰ ਤਾਂ ਕੀ ਲੈਣੀ ਸੀ, ਉਨ੍ਹਾਂ ਨੂੰ ਮਿਲਣ ਤੋਂ ਵੀ ਇਨਕਾਰੀ ਹੋ ਰਹੇ ਹਨ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੋ ਸਨਮਾਨ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣਾ ਚਾਹੀਦਾ ਸੀ ,ਉਹ ਸਨਮਾਨ ਸਰਕਾਰਾਂ ਵਲੋਂ ਨਹੀਂ ਦਿੱਤਾ ਜਾ ਰਿਹਾ ਫਿਰ ਲੋਕ ਦਿਖਾਵੇ ਦਾ ਕੀ ਫ਼ਾਇਦਾ | ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਬਹੁਤ ਹੀ ਜਾਇਜ਼ ਤੇ ਹੱਕੀ ਹਨ | ਇਨ੍ਹਾਂ 'ਤੇ ਸਰਕਾਰਾਂ ਨੂੰ ਕਿੰਤੂ ਪ੍ਰੰਤੂ ਕਰਨ ਤੇ ਇਨ੍ਹਾਂ ਵਿਚ ਕੱਟ ਲਗਾਉਣੇ ਵਾਜਬ ਨਹੀਂ ਬਲਕਿ ਉਨ੍ਹਾਂ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਅਣਗੌਲੇ ਕਰਨਾ ਹੈ | ਇਸ ਮੌਕੇ ਮੰਗਲ ਸਿੰਘ, ਸਰਵਣ ਸਿੰਘ, ਰੁਪਿੰਦਰ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ ਭੂਰੜੇ, ਜਰਨੈਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਰਖਾਲੀ ਵਿਖੇ ਅੱਜ ਕਰਵਾਇਆ ਜਾਵੇਗਾ ਸੰਵਿਧਾਨ ਦਿਵਸ ਨੂੰ ਲੈ ਕੇ ਸਮਾਗਮ ਅਗਲੀ ਖ਼ਬਰ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।