05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ੍ਰੀ ਅਨੰਦਪੁਰ ਸਾਹਿਬ ਵੈੱਲਫੇਅਰ ਕੌਂਸਲ ਵਲੋਂ ਮਹੀਨਾਵਾਰੀ ਵਿਸ਼ੇਸ਼ ਕਥਾ ਕੀਰਤਨ ਸਮਾਗਮ 28 ਨੂੰ <br/>

ਅਜੀਤ ਡੈਸਕ 26-01-2026
ਸ਼੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵੈੱਲਫੇਅਰ ਕੌਂਸਲ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ 28 ਜਨਵਰੀ ਦਿਨ ਬੁੱਧਵਾਰ ਨੂੰ ਸ਼ਾਮ 7.30 ਵਜੇ ਤੋਂ ਰਾਤ 9:30 ਵਜੇ ਤੱਕ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹੀਨਾਵਾਰ ਵਿਸ਼ੇਸ਼ ਕਥਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕੌਂਸਲ ਦੇ ਆਗੂ ਇੰਦਰਜੀਤ ਸਿੰਘ ਅਰੋੜਾ, ਦਵਿੰਦਰ ਸਿੰਘ ਰਾਣਾ, ਜਸਵਿੰਦਰ ਸਿੰਘ ਬਿੱਲਾ ਆਦਿ ਨੇ ਦੱਸਿਆ ਕਿ ਸਮਾਗਮ ਵਿਚ ਪ੍ਰਸਿੱਧ ਕਥਾ ਵਾਚਕ ਗਿਆਨੀ ਪਿ੍ਤਪਾਲ ਸਿੰਘ ਪਟਿਆਲੇ ਵਾਲੇ ਅਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਰਸ਼ਦੀਪ ਸਿੰਘ ਲੁਧਿਆਣੇ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਸਮਾਗਮ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ |

ਪਿਛਲੀ ਖ਼ਬਰ ਮੁਲਾਜ਼ਮ ਮਸਲਿਆਂ ਨੂੰ ਲੈ ਕੇ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਦੀ ਮੀਟਿੰਗ <br/> ਅਗਲੀ ਖ਼ਬਰ ਭਲਿਆਣ ਪੰਚਾਇਤ ਵਲੋਂ ਇੱਕ ਹੋਰ ਧੀ ਨੂੰ ਵਿਆਹ 'ਤੇ ਗਿਆਰਾਂ ਹਜ਼ਾਰ ਰੁਪਏ ਸ਼ਗਨ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।