05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

77ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ <br/>

ਅਜੀਤ ਡੈਸਕ 26-01-2026
ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-77ਵੇਂ ਗਣਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰ ਦੇ ਸਮਾਗਮ ਦੀਆਂ ਤਿਆਰੀਆਂ ਤਹਿਤ ਅੱਜ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵਲੋਂ ਨਿਭਾਈ ਗਈ | ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਪੂਰੇ ਪ੍ਰੋਗਰਾਮ ਦਾ ਨਿਰੀਖਣ ਕੀਤਾ | ਡੀ.ਐਸ.ਪੀ. ਜਤਿੰਦਰ ਚੌਹਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ, ਜਿਵੇਂ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮਗਾਰਡਜ਼, ਸਰਕਾਰੀ ਕਾਲਜ ਦੇ ਐਨ.ਸੀ.ਸੀ. ਕੈਡੇਟ, ਵੱਖ-ਵੱਖ ਸਕੂਲਾਂ ਅਤੇ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ | ਰਿਹਰਸਲ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਡਾਂਸ, ਅਤੇ ਗਿੱਧਾ ਵਰਗੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦੀ ਵਾਹ-ਵਾਹ ਲੁੱਟੀ | ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਕਿਰਤ ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕੌਮੀ ਝੰਡਾ ਲਹਿਰਾਉਣਗੇ | ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਇਹ ਯਕੀਨੀ ਬਣਾਇਆ ਗਿਆ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਡਿਊਟੀਆਂ ਤਨਮੇਤਾ ਨਾਲ ਨਿਭਾਉਣ, ਤਾਂ ਜੋ ਗਣਤੰਤਰਤਾ ਦਿਵਸ ਸਮਾਗਮ ਸੁਚਾਰੂ ਅਤੇ ਸ਼ਾਨਦਾਰ ਤਰੀਕੇ ਨਾਲ ਸੰਪੰਨ ਹੋ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਐੱਸਪੀ ਅਰਵਿੰਦ ਮੀਨਾ, ਐੱਸਪੀ ਗੁਰਦੀਪ ਸਿੰਘ ਗੋਸਲ, ਐੱਸਪੀ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਸਿਕ ਸੰਤਾਪ ਹੰਢਾ ਰਹੇ ਹਨ ਨੀਮ ਪਹਾੜੀ ਖ਼ਿੱਤੇ ਦੇ ਕਿਸਾਨ <br/> ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਗੜਬਾਗਾ ਉੱਪਰਲਾ ਵਿਖੇ ਬਾਂਦਰਾਂ ਨੇ ਮਚਾਇਆ ਕਹਿਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।