05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 26-01-2026
ਰੂਪਨਗਰ, 25 ਜਨਵਰੀ (ਸਟਾਫ਼ ਰਿਪੋਰਟਰ)-16ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਪੱਧਰ 'ਤੇ ਅੱਜ ਸਰਕਾਰੀ ਕਾਲਜ ਰੂਪਨਗਰ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਅਵਿਕੇਸ਼ ਗੁਪਤਾ ਨੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਬਹੁਤ ਜ਼ਰੂਰੀ ਹੈ ਅਤੇ ਜੇ ਕਿਸੇ ਨੇ ਅਜੇ ਤੱਕ ਵੋਟ ਨਹੀਂ ਬਣਵਾਈ ਤਾਂ ਉਸਨੂੰ ਪਹਿਲ ਦੇ ਆਧਾਰ 'ਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਜ਼ਰੂਰ ਦਰਜ ਕਰਵਾਉਣਾ ਚਾਹੀਦਾ ਹੈ | ਅਵਿਕੇਸ਼ ਗੁਪਤਾ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਪਹਿਲੀ ਵਾਰ 25 ਜਨਵਰੀ 2011 ਨੂੰ ਮਨਾਇਆ ਗਿਆ ਸੀ, ਜਦਕਿ 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ | ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੰਤਵ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਾਉਣਾ ਅਤੇ ਨੌਜਵਾਨਾਂ ਨੂੰ ਵਧੇਰੇ ਗਿਣਤੀ ਵਿਚ ਵੋਟਰ ਰਜਿਸਟਰ ਕਰਨ ਲਈ ਪ੍ਰੇਰਿਤ ਕਰਨਾ ਹੈ | ਸਮਾਗਮ ਦੌਰਾਨ ਹਾਜ਼ਰੀਨ ਨੂੰ ਲੋਕਤੰਤਰਿਕ ਸਹੁੰ ਵੀ ਚੁਕਵਾਈ ਗਈ | ਸਮਾਗਮ ਵਿਚ ਸਰਕਾਰੀ ਆਈ.ਟੀ.ਆਈ. (ਲੜਕੀਆਂ) ਰੂਪਨਗਰ ਵੱਲੋਂ ਸਿਲਾਈ-ਕਢਾਈ, ਰੰਗੋਲੀ ਅਤੇ ਮਹਿੰਦੀ ਦੀਆਂ ਸਟਾਲਾਂ ਲਗਾਈਆਂ ਗਈਆਂ, ਜਦਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ.) ਵਲੋਂ ਪੇਂਟਿੰਗ ਸਟਾਲ ਦਾ ਪ੍ਰਦਰਸ਼ਨ ਕੀਤਾ ਗਿਆ | ਨਹਿਰੂ ਯੁਵਾ ਕੇਂਦਰ ਵਲੋਂ ਵੋਟਰ ਜਾਗਰੂਕਤਾ ਸਬੰਧੀ 'ਜਾਗੋ' ਨਾਟਕ ਵੀ ਪੇਸ਼ ਕੀਤਾ ਗਿਆ | ਮੁੱਖ ਮਹਿਮਾਨ ਨੇ ਫ਼ੋਟੋ ਵੋਟਰ ਸੂਚੀ 2026 ਦੀ ਸਰਸਰੀ ਸੁਧਾਈ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਬਿਹਤਰੀਨ ਈ ਆਰ ਓ ਬਲਜਿੰਦਰ ਸਿੰਘ ਢਿੱਲੋਂ (ਹਲਕਾ ਰੂਪਨਗਰ), ਬੈੱਸਟ ਨੋਡਲ ਅਧਿਕਾਰੀ ਅਮਰਜੋਤ ਸੂਦ (ਅਨੰਦਪੁਰ ਸਾਹਿਬ), ਅਤੇ ਬੈੱਸਟ ਬੀ ਐਲ ਓ ਅਮਰਜੀਤ ਸਿੰਘ (ਬੂਥ 40 ਸੈਣੀ ਮਾਜਰਾ) ਸਮੇਤ ਹੋਰ ਅਧਿਕਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਰਕਾਰੀ ਕਾਲਜ ਰੂਪਨਗਰ ਦੇ ਪ੍ਰੋਫੈਸਰ ਜਤਿੰਦਰ ਕੁਮਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਵੇਂ ਰਜਿਸਟਰਡ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਫ਼ੋਟੋ ਵੋਟਰ ਕਾਰਡ ਵੀ ਵੰਡੇ ਗਏ | ਸਮਾਗਮ ਵਿਚ ਐਸ.ਡੀ.ਐਮ. ਰੂਪਨਗਰ ਸਮੇਤ ਸਰਕਾਰੀ ਕਾਲਜ ਰੂਪਨਗਰ ਦੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਬੈਂਸ, ਸਹਾਇਕ ਨੋਡਲ ਅਧਿਕਾਰੀ ਵਰਿੰਦਰ ਸਿੰਘ, ਗੁਰਜੀਤ ਸਿੰਘ, ਰਣਧੀਰ ਸਿੰਘ, ਦਿਨੇਸ਼ ਕੁਮਾਰ ਸੈਣੀ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹੁਣ ਲੋਕ ਲਹਿਰ ਬਣ ਗਈ ਹੈ-ਵਿਧਾਇਕ ਦਿਨੇਸ਼ ਚੱਢਾ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਅੰਦੋਲਨ ਤੋਂ ਡਰੀ ਸਰਕਾਰ, ਵਿਦਿਆਰਥੀਆਂ ਤੇ ਪੰਜਾਬ ਦੇ ਹੱਕ ਰੋਕਣ ਲਈ ਅਪਣਾ ਰਹੀ ਕੋਝੇ ਹੱਥਕੰਡੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।