26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਓਲਡ ਸਟੂਡੈਂਟਸ ਐਸੋਸੀਏਸ਼ਨ ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ

ਅਜੀਤ ਡੈਸਕ 30-01-2026
ਸ੍ਰੀ ਚਮਕੌਰ ਸਾਹਿਬ, 29 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਜਥੇਬੰਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਮੀਟਿੰਗ ਖ਼ਾਲਸਾ ਸਕੂਲ ਵਿਚ ਸੰਸਥਾਂ ਦੇ ਜਨਰਲ ਸਕੱਤਰ ਪਰਗਟ ਸਿੰਘ ਰੌਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਕੂਲ ਦੀ ਬੇਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ 10 ਫਰਵਰੀ ਨੂੰ ਸਵੇਰੇ 9:30 ਵਜੇ ਤੋਂ ਕਰਵਾਉਣ ਦਾ ਫੈਸਲਾ ਕੀਤਾ ਗਿਆ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਸਿੰਘ ਨਾਰੰਗ ਨੇ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਦੌਰਾਨ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਪਿੱਛਲੇ ਵਿੱਦਿਅਕ ਵਰ੍ਹੇ ਦੌਰਾਨ ਸਿੱਖਿਆ ,ਖੇਡਾਂ,ਧਾਰਮਿਕ ਅਤੇ ਹੋਰ ਵਿਦਿਅੱਕ ਸਰਗਰਮੀਆਂ ਵਿਚ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਮੀਟਿੰਗ ਵਿਚ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਕਿਰਨਜੋਤ ਕੌਰ, ਮਾ: ਅਵਤਾਰ ਸਿੰਘ, ਅੱੈਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਧਾਰਨੀ, ਪਰਗਟ ਸਿੰਘ ਦਿਓਲ, ਸੰਤ ਸਿੰਘ ਨਾਰੰਗ, ਹਰਚੰਦ ਸਿੰਘ ਜਗਤਪੁਰ, ਰਾਜਿੰਦਰ ਸਿੰਘ ਮਿਸਤਰੀ, ਪਿ੍ੰਸੀਪਲ ਅਮਰਜੀਤ ਸਿੰਘ ਕੰਗ, ਡਾ: ਬੁੱਧ ਸਿੰਘ, ਲਖਵੀਰ ਸਿੰਘ ਹਾਫਿਜਾਬਾਦ, ਰਾਜ ਰਾਣੀ, ਤੇਜਪਾਲ ਸਿੰਘ ਸਿੱਧੂ ਤੇ ਅਮਰਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ ਲੋਕ- ਰਮੇਸ਼ ਕੁਮਾਰ <br/> ਅਗਲੀ ਖ਼ਬਰ ਸਰਕਾਰੀ ਸਕੂਲ ਧਨੌਰੀ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।