12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਇਲਾਕਾ ਸੰਘਰਸ਼ ਕਮੇਟੀ ਵਲੋਂ ਸਰਕਾਰੀ ਨੀਤੀਆਂ ਦੀ ਅਲੋਚਨਾ

ਅਜੀਤ ਡੈਸਕ 31-01-2026
ਰੂਪਨਗਰ, 30 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਲੋਦੀ ਮਾਜਰਾ ਘਨੌਲੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਅਤੇ ਜਨਰਲ ਸਕੱਤਰ ਗਿਆਨ ਸਿੰਘ ਘਨੌਲੀ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਬੋਰਡ ਆਦਿ ਬਣਾਏ ਜਾਣ ਦੇ ਬਿਆਨ ਦੇ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ | ਕਮੇਟੀ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿਚ ਆਈ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਜਦਕਿ ਮੁਲਾਜ਼ਮ ਠੇਕਾ ਪ੍ਰਣਾਲੀ ਅਧੀਨ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਜਾਂ ਬੇਰੁਜ਼ਗਾਰ ਹਨ, ਸੜਕਾਂ ਨੂੰ ਹਲੇ ਤੱਕ ਮੁਰੰਮਤ ਨਸੀਬ ਨਹੀਂ ਹੋਈ ਤੇ ਨੌਜਵਾਨ ਚਿੱਟੇ ਦੇ ਜਾਲ 'ਚ ਫੱਸ ਕੇ ਜਾਨਾਂ ਗਵਾ ਰਹੇ ਹਨ | ਆਗੂਆਂ ਨੇ ਕਿਹਾ ਕਿ ਸੂਬੇ ਵਿਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ | ਪੜ੍ਹੇ-ਲਿਖੇ ਨੌਜਵਾਨ ਮਾਮੂਲੀ ਤਨਖਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ | ਸਰਕਾਰ ਨੇ ਚੋਣਾਂ ਵੇਲੇ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ 'ਤੇ ਟੈਕਸਾਂ ਅਤੇ ਕਰਜ਼ਿਆਂ ਦਾ ਬੋਝ ਵਧਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੀਆਂ ਇਨ੍ਹਾਂ ਲੋਕ ਵਿਰੋਧੀ ਨੀਤੀਆਂ 'ਤੇ ਰੋਕ ਨਾ ਲਾਈ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਇਸਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵੰਡੀਆਂ ਪਾਉਣ ਦੀ ਬਜਾਏ ਸੂਬੇ ਦੇ ਸਰਵਪੱਖੀ ਵਿਕਾਸ, ਸਿੱਖਿਆ ਅਤੇ ਸਿਹਤ ਸਹੂਲਤਾਂ ਵੱਲ ਧਿਆਨ ਦਿੱਤਾ ਜਾਵੇ | ਇਸ ਮੌਕੇ ਮੋਹਣ ਸਿੰਘ, ਮਾਸਟਰ ਸਿੰਘ ਤੇ ਮਾਸਟਰ ਜਗਤਾਰ ਸਿੰਘ ਹਾਜ਼ਰ ਸਨ |


ਪਿਛਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਵਲੋਂ 3 ਨੂੰ ਦਿੱਤਾ ਜਾਵੇਗਾ ਚਿਤਾਵਨੀ ਧਰਨਾ- ਕਾ. ਢੇਰ <br/> ਅਗਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਦੀ ਨਿਯੁਕਤੀ ਨਾਲ ਉਦਯੋਗਿਕ ਤੇ ਵਪਾਰਕ ਵਰਗ 'ਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਹੋਰ ਮਜ਼ਬੂਤ ਹੋਵੇਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।