12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੈਣੀਮਾਜਰਾ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 31-01-2026
ਨੂਰਪੁਰ ਬੇਦੀ, 30 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਸੈਣੀਮਾਜਰਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਨੂਰਪੁਰ ਬੇਦੀ ਮੁੱਖ ਬਾਜ਼ਾਰ ਅਤੇ ਬੱਸ ਸਟੈਂਡ ਸਮੇਤ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਾਪਸ ਸ਼ਰਧਾਪੂਰਵਕ ਸੰਪੰਨ ਹੋਇਆ | ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੇ ਵਾਹਨ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸੁੰਦਰ ਪ੍ਰਤਿਮਾ ਸੁਸ਼ੋਭਿਤ ਕੀਤੀ ਗਈ ਸੀ, ਜਿਸਦੇ ਦਰਸ਼ਨ ਕਰਕੇ ਰਸਤੇ 'ਚ ਖੜੀਆਂ ਵੱਖ-ਵੱਖ ਸੰਗਤਾਂ ਨੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ | ਇਸ ਮੌਕੇ ਨੌਜਵਾਨਾਂ, ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਕੇ ਗੁਰੂ ਮਹਾਰਾਜ ਜੀ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਾਰੀ ਮਨੁੱਖਤਾ ਨੂੰ ਸੱਚ, ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕਦਾ ਹੈ | ਸਕੱਤਰ ਨੰਦ ਲਾਲ ਨੇ ਦੱਸਿਆ ਕਿ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਸੈਣੀਮਾਜਰਾ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਪ੍ਰਸਿੱਧ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ | ਨਗਰ ਕੀਰਤਨ ਦੌਰਾਨ ਪ੍ਰਧਾਨ ਕਮਲਜੀਤ ਸਿੰਘ, ਸਕੱਤਰ ਨੰਦ ਲਾਲ, ਚੇਅਰਮੈਨ ਮਨਪ੍ਰੀਤ ਸਿੰਘ, ਬਲਦੇਵ ਰਾਜ, ਗਿਰਧਾਰੀ ਲਾਲ, ਕਾਂਸ਼ੀ ਰਾਮ, ਹਰਭਜਨ ਭੋਲਾ ਤੇ ਪਰਮਜੀਤ ਮਿੰਟੂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |


ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਵਲੋਂ ਰਾਹੁਲ ਖੁੱਲਰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਜ਼ਿਲ੍ਹਾ ਵਾਸੀ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਲਈ ਰਜਿਸ਼ਟਰੇਸ਼ਨ ਕਰਵਾਉਣ- ਡੀ. ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।