12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਵਲੋਂ ਰਾਹੁਲ ਖੁੱਲਰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 31-01-2026
ਨੂਰਪੁਰ ਬੇਦੀ, 30 ਜਨਵਰੀ (ਵਿੰਦਰਪਾਲ ਝਾਂਡੀਆਂ)-ਸ਼ੇਰ ਏ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਸੂਬਾ ਕਮੇਟੀ ਦੇ ਹੋਏ ਜਨਰਲ ਇਜਲਾਸ ਦੌਰਾਨ ਜਥੇਬੰਦੀ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ, ਜਿਸ ਤਹਿਤ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟਿੱਬਾ ਟੱਪਰੀਆਂ ਦੇ ਨੌਜਵਾਨ ਆਗੂ ਰਾਹੁਲ ਖੁੱਲਰ ਨੂੰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਨਵ ਨਿਯੁਕਤ ਪ੍ਰਧਾਨ ਰਾਹੁਲ ਖੁੱਲਰ ਨੇ ਕਿਹਾ ਉਹ ਜਥੇਬੰਦੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ 'ਤੇ ਸ਼ਿੱਦਤ ਨਾਲ ਨਿਭਾਉਣਗੇ | ਉਨਾਂ ਨੇ ਕਿਹਾ ਕਿ ਉਹ ਜਥੇਬੰਦੀ ਜ਼ਰੀਏ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਡਟ ਕੇ ਪਹਿਰਾ ਦੇਣਗੇ | ਉਨ੍ਹਾਂ ਨੇ ਕਿਹਾ ਕਿ ਉਹ ਸ਼ੇਰ ਏ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚੇ ਦੇ ਝੰਡੇ ਹੇਠ ਜਥੇਬੰਦੀ ਪ੍ਰਤੀ ਵਫ਼ਾਦਾਰ ਰਹਿੰਦਿਆਂ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਗੇ ਅਤੇ ਜਥੇਬੰਦੀ ਦੀ ਨਵੀਂ ਮੈਂਬਰਸ਼ਿਪ ਬਣਾਉਣਗੇ | ਪਿੰਡ ਦੇ ਸਰਪੰਚ ਲਾਲਾ ਸਤੀਸ਼ ਕੁਮਾਰ ਸੋਨੂੰ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਨਵਨਿਯੁਕਤ ਨੌਜਵਾਨ ਜ਼ਿਲ੍ਹਾ ਪ੍ਰਧਾਨ ਰਾਹੁਲ ਖੁੱਲਰ ਨੇ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਲਈ ਯਤਨਸ਼ੀਲ ਰਹਿ ਕੇ ਆਵਾਜ਼ ਬੁਲੰਦ ਕੀਤੀ ਹੈ, ਹੁਣ ਹੋਰ ਮਜ਼ਬੂਤੀ ਨਾਲ ਪਹਿਰਾ ਦੇਣਗੇ |
30ਆਰਪੀਆਰ20


ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਨਾਨਗਰਾਂ ਵਿਖੇ ਈਕੋ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੈਣੀਮਾਜਰਾ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।