12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਸ਼ਰਧਾਂਜਲੀ ਭੇਟ <br/>

ਅਜੀਤ ਡੈਸਕ 31-01-2026
ਰੂਪਨਗਰ, 30 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਉਨ੍ਹਾਂ ਨੂੰ ਉਚੇਚੇ ਤੌਰ 'ਤੇ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ | ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਕਰਕੇ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਸਾਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਆਪਣੀ ਜ਼ਿੰਦਗੀ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਤੇ ਹੋਰ ਉੱਚ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਨਗਰ ਕੌਂਸਲਾਂ ਦੀਆਂ ਚੋਣਾਂ ਪੁਰਾਣੀ ਵਾਰਡਬੰਦੀ ਅਨੁਸਾਰ ਹੀ ਕਰਵਾਈਆਂ ਜਾਣ- ਸੁਭਾਸ਼ ਸ਼ਰਮਾ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।