12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਗਰ ਕੌਂਸਲਾਂ ਦੀਆਂ ਚੋਣਾਂ ਪੁਰਾਣੀ ਵਾਰਡਬੰਦੀ ਅਨੁਸਾਰ ਹੀ ਕਰਵਾਈਆਂ ਜਾਣ- ਸੁਭਾਸ਼ ਸ਼ਰਮਾ <br/>

ਅਜੀਤ ਡੈਸਕ 31-01-2026
ਮੋਰਿੰਡਾ, 30 ਜਨਵਰੀ (ਪਿ੍ਤਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਚੋਣ ਕਮਿਸ਼ਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਨਗਰ ਕੌਂਸਲਾਂ ਦੀਆਂ ਚੋਣਾਂ ਪੁਰਾਣੀ ਵਾਰਡਬੰਦੀ ਅਨੁਸਾਰ ਹੀ ਕਰਵਾਈਆਂ ਜਾਣ, ਕਿਉਂਕਿ ਵਾਰਡਬੰਦੀ ਪਿਛਲੇ ਪੰਜ ਸਾਲ ਪਹਿਲਾਂ ਹੋ ਚੁੱਕੀ ਹੈ | ਦੂਜਾ ਵੋਟਰਾਂ ਵਿਚ ਕੋਈ ਵਾਧਾ ਨਹੀਂ ਹੋਇਆ | ਤੀਜਾ ਵਾਰਡਬੰਦੀ ਵਿਉਂਤ ਨਾਲ ਨਹੀਂ ਸਗੋਂ ਆਪ ਸਰਕਾਰ ਵਲੋਂ ਅਪਣੇ ਚਹੇਤਿਆਂ ਦੀ ਮਦਦ ਕਰਨ ਹਿਤ ਬਣਾਈ ਗਈ ਹੈ | ਇਸ ਨਾਲ ਸ਼ਹਿਰ ਨਿਵਾਸੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਵਿਚ ਨਗਰ ਕੌਂਸਲਾਂ ਦੀਆਂ ਸਾਰੀਆਂ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ ਅਤੇ ਜਿੱਤ ਕੇ ਦੋਵੇਂ ਨਗਰ ਕੌਂਸਲਾਂ ਦੇ ਪ੍ਰਧਾਨ ਭਾਜਪਾ ਦੇ ਹੋਣਗੇ | ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਆਪ ਦੀ ਸਰਕਾਰ ਨੇ ਭਿ੍ਸ਼ਟਾਚਾਰ ਦੇ ਰਿਕਾਰਡ ਤੋੜ ਦਿੱਤੇ ਹਨ | ਹਰ ਪਾਸੇ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ, ਹੱਕ ਮੰਗਦੇ ਲੋਕਾਂ ਨੂੰ ਕੁਟਿਆ ਜਾ ਰਿਹਾ ਹੈ | ਬੇਰੁਜ਼ਗਾਰੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ | ਅਮਨ ਕਾਨੂੰਨ ਨਾ ਦੀ ਪੰਜਾਬ ਅੰਦਰ ਕੋਈ ਚੀਜ਼ ਨਹੀਂ ਹੈ | ਇਸ ਮੌਕੇ ਸ੍ਰੀਮਤੀ ਅੰਜੂ ਸਿੰਘ ਸੀਨੀਅਰ ਸੁਬਾਈ ਆਗੂ ਐੱਸ. ਸੀ. ਮੋਰਚਾ, ਸਵਰਨ ਸਿੰਘ ਸੈਂਪਲਾ, ਮੋਰਿੰਡਾ ਮੰਡਲ ਦੇ ਪ੍ਰਧਾਨ ਰਾਜੇਸ਼ ਭਾਟੀਆ, ਰੰਮੀ ਕੱਕੜ, ਰਾਣਾ ਤੇ ਜਗਦੀਪ ਸਿੰਘ ਦੀਪਾ ਸੰਗਤਪੁਰਾ ਸਮੇਤ ਕਈ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਫ਼ੌਜ ਨਾਲ ਸਾਂਝੇਦਾਰੀ ਸ਼ੁਰੂ ਕਰਨ ਵਾਲਾ ਆਈ. ਆਈ. ਟੀ. ਰੂਪਨਗਰ ਪਹਿਲਾ ਸੰਸਥਾਨ ਬਣਿਆਂ ਅਗਲੀ ਖ਼ਬਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।