22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਦੇਸ਼ ਵਿਆਪੀ ਹੜਤਾਲ ਨੂੰ ਰੂਪਨਗਰ 'ਚ ਮਿਲਿਆ ਭਰਵਾਂ ਹੁੰਗਾਰਾ <br/>

ਅਜੀਤ ਡੈਸਕ 13-02-2026
ਰੂਪਨਗਰ,12 ਫਰਵਰੀ (ਸਤਨਾਮ ਸਿੰਘ ਸੱਤੀ)-ਦੇਸ਼ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ ਦਿੱਤੀ ਗਈ ਦੇਸ਼ ਵਿਆਪੀ ਹੜਤਾਲ ਨੂੰ ਰੂਪਨਗਰ ਵਿਚ ਭਰਵਾਂ ਹੁੰਗਾਰਾ ਮਿਲਿਆ | ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਭਰਵੀਂ ਰੋਸ ਰੈਲੀ ਕੀਤੀ ਗਈ, ਜਿਸ ਉਪਰੰਤ ਪ੍ਰਦਰਸ਼ਨਕਾਰੀਆਂ ਵਲੋਂ ਅੰਬੇਦਕਰ ਚੌਂਕ ਤੱਕ ਮਾਰਚ ਕੀਤਾ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਤੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਮਿਹਨਤਕਸ਼ ਵਰਗ ਦੇ ਹੱਕਾਂ 'ਤੇ ਡਾਕੇ ਮਾਰੇ ਜਾ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਲੇਬਰ ਕਾਨੂੰਨਾਂ ਨੂੰ ਰੱਦ ਕਰਕੇ ਚਾਰ ਨਵੇਂ ਕੋਡ ਲਾਗੂ ਕਰਨਾ ਮਜ਼ਦੂਰ ਵਿਰੋਧੀ ਕਦਮ ਹੈ, ਜਿਸ ਨਾਲ ਮਜ਼ਦੂਰਾਂ ਨੂੰ 12 ਘੰਟਿਆਂ ਦੀ ਡਿਊਟੀ ਵਰਗੇ ਬੋਝ ਝੱਲਣੇ ਪੈ ਰਹੇ ਹਨ | ਬੁਲਾਰਿਆਂ ਨੇ ਕਿਹਾ ਕਿ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਕਿਸਾਨੀ ਨੂੰ ਹੋਰ ਬਰਬਾਦ ਕਰਨਗੇ ਅਤੇ ਨਿੱਜੀਕਰਨ ਦੀ ਨੀਤੀ ਨਾਲ ਸਰਕਾਰੀ ਵਿਭਾਗ ਖਤਮ ਕੀਤੇ ਜਾ ਰਹੇ ਹਨ | ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ | ਰੈਲੀ ਦੌਰਾਨ ਕਾਮਰੇਡ ਗੁਰਦੇਵ ਸਿੰਘ ਬਾਗੀ, ਸੁਰਜਿੰਦਰ ਕੌਰ ਸੀਮਾ, ਰਣਜੀਤ ਕੌਰ, ਅੰਜੂ ਬਾਲਾ, ਸੁਖਬੀਰ ਸਿੰਘ ਸੁੱਖਾ, ਰਣਜੀਤ ਸਿੰਘ ਗਿੱਲ, ਬਨਵਾਰੀ ਲਾਲ, ਹਰਬੰਸ ਸਿੰਘ, ਪਵਨ ਕੁਮਾਰ, ਜਰਨੈਲ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ |
ਪੰਜਾਬ ਰੋਡਵੇਜ਼ ਪਨਬਸ-ਪੀ. ਆਰ. ਟੀ. ਸੀ. ਕਰਮਚਾਰੀਆਂ ਵਲੋਂ ਚੱਕਾ ਜਾਮ
ਰੂਪਨਗਰ-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ ਪੰਜਾਬ ਰੋਡਵੇਜ਼ ਪਨਬਸ ਅਤੇ ਪੀ. ਆਰ. ਟੀ. ਸੀ. ਦੇ ਕਾਂਟਰੈਕਟ ਕਰਮਚਾਰੀਆਂ ਵਲੋਂ ਰੂਪਨਗਰ ਵਿਚ ਚੱਕਾ ਜਾਮ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਰੋਡਵੇਜ਼ ਪਨਬਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵਿਭਾਗਾਂ ਦਾ ਨਿੱਜੀਕਰਨ ਕਰਕੇ ਨੌਜਵਾਨਾਂ ਦਾ ਰੋਜ਼ਗਾਰ ਖਤਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੰਘਰਸ਼ ਕਰ ਰਹੇ ਕਰਮਚਾਰੀਆਂ 'ਤੇ 307 ਵਰਗੀਆਂ ਧਾਰਾਵਾਂ ਲਗਾ ਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ, ਜੋ ਬਿਲਕੁਲ ਨਿਆਂਸੰਗਤ ਨਹੀਂ |
ਯੂਨੀਅਨ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਕਈ ਵਾਰ ਸਹਿਮਤੀ ਬਣਨ ਦੇ ਬਾਵਜੂਦ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ | ਕਰਮਚਾਰੀਆਂ ਨੇ ਜੇਲ੍ਹ ਵਿਚ ਬੰਦ ਸਾਥੀਆਂ ਦੀ ਰਿਹਾਈ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਤਨਖਾਹਾਂ ਬਰਾਬਰ ਕਰਨ ਤੇ ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰਨ ਦੀ ਮੰਗ ਰੱਖੀ | ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਭਰੋਸਾ ਦਿੱਤੇ ਜਾਣ ਅਤੇ ਮੰਗਾਂ ਮੰਨਣ ਤੋਂ ਬਾਅਦ ਜਥੇਬੰਦੀ ਨੇ ਹੜਤਾਲ ਅਤੇ ਧਰਨੇ ਮੁਲਤਵੀ ਕਰ ਦਿੱਤੇ, ਜਿਸ ਉਪਰੰਤ ਬੱਸ ਸੇਵਾ ਮੁੜ ਬਹਾਲ ਕਰ ਦਿੱਤੀ ਗਈ |
ਸ਼ਹੀਦ ਭਗਤ ਸਿੰਘ ਚੌਂਕ ਰੋਪੜ ਵਿਖੇ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ
ਰੂਪਨਗਰ, (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਯੂ. ਐੱਸ. ਬਿੱਲ ਅਤੇ ਹੋਰ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਬੇਲਾ ਚੌਕ ਰੋਪੜ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਭਰਪੂਰ ਸ਼ਮੂਲੀਅਤ ਕੀਤੀ ਗਈ | ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਰਾਜ ਕੁਮਾਰ ਖੋਸਲਾ ਦੀ ਦੇਖ-ਰੇਖ ਵਿਚ ਪਾਰਟੀ ਦੀ ਟੀਮ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲ ਅਤੇ ਨੀਤੀਆਂ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ, ਜਿਨ੍ਹਾਂ ਨਾਲ ਖੇਤੀਬਾੜੀ ਖੇਤਰ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨਾਂ ਦੀ ਧਰਤੀ ਹੈ ਅਤੇ ਇੱਥੋਂ ਦੇ ਕਿਸਾਨਾਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਡੱਟ ਕੇ ਖੜੀ ਰਹੇਗੀ | ਇਸ ਮੌਕੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰਨੇ ਚਾਹੀਦੇ ਹਨ, ਨਾ ਕਿ ਇਕਪੱਖੀ ਫ਼ੈਸਲੇ ਥੋਪਣੇ | ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਅਣਦੇਖੀ ਦੇਸ਼ ਦੇ ਹਿੱਤ ਵਿਚ ਨਹੀਂ | ਧਰਨੇ ਵਿਚ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਪਰਮਿੰਦਰ ਸਿੰਘ ਬਾਲਾ ਸਮੇਤ ਹੋਰ ਕਈ ਆਪ ਆਗੂ ਅਤੇ ਵਰਕਰ ਮੌਜੂਦ ਸਨ | ਸਾਰੇ ਆਗੂਆਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਜਾਇਜ਼ ਕਰਾਰ ਦਿੰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਿਸਾਨ ਵਿਰੋਧੀ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ | ਧਰਨੇ ਦੌਰਾਨ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਆਪਣੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ | ਮੌਕੇ 'ਤੇ ਮਾਹੌਲ ਪੂਰੀ ਤਰ•ਾਂ ਸੰਘਰਸ਼ਮਈ ਰਿਹਾ ਅਤੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ |
ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਨੂਰਪੁਰ ਬੇਦੀ, (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਨੂਰਪੁਰ ਬੇਦੀ ਵਿਖੇ ਵੀ ਵੱਡੇ ਪੱਧਰ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਅਤੇ ਟਰੇਡ ਯੂਨੀਅਨਾਂ ਨਾਲ ਜੁੜੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਪਹਿਲਾਂ ਨੂਰਪੁਰ ਬੇਦੀ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਉਪਰੰਤ ਤਹਿਸੀਲ ਕੰਪਲੈਕਸ ਮੂਹਰੇ ਧਰਨਾ ਲਗਾਇਆ ਗਿਆ | ਇਸ ਪ੍ਰਦਰਸ਼ਨ ਦੌਰਾਨ ਖ਼ਾਸਕਰ ਕਿਸਾਨਾਂ 'ਤੇ ਮੁਲਾਜ਼ਮ ਸੰਗਠਨਾਂ ਤੋਂ ਇਲਾਵਾ ਮਨਰੇਗਾ ਵਰਕਰ ਯੂਨੀਅਨ ਤੇ ਮਿਡ-ਡੇ ਮੀਲ ਵਰਕਰ ਯੂਨੀਅਨ ਨੇ ਵੱਡੀ ਰੂਪਨਗਰ,12 ਫਰਵਰੀ (ਸਤਨਾਮ ਸਿੰਘ ਸੱਤੀ)-ਦੇਸ਼ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ ਦਿੱਤੀ ਗਈ ਦੇਸ਼ ਵਿਆਪੀ ਹੜਤਾਲ ਨੂੰ ਰੂਪਨਗਰ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਭਰਵੀਂ ਰੋਸ ਰੈਲੀ ਕੀਤੀ ਗਈ, ਜਿਸ ਉਪਰੰਤ ਪ੍ਰਦਰਸ਼ਨਕਾਰੀਆਂ ਵਲੋਂ ਅੰਬੇਦਕਰ ਚੌਂਕ ਤੱਕ ਮਾਰਚ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਤੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਮਿਹਨਤਕਸ਼ ਵਰਗ ਦੇ ਹੱਕਾਂ 'ਤੇ ਡਾਕੇ ਮਾਰੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਲੇਬਰ ਕਾਨੂੰਨਾਂ ਨੂੰ ਰੱਦ ਕਰਕੇ ਚਾਰ ਨਵੇਂ ਕੋਡ ਲਾਗੂ ਕਰਨਾ ਮਜ਼ਦੂਰ ਵਿਰੋਧੀ ਕਦਮ ਹੈ, ਜਿਸ ਨਾਲ ਮਜ਼ਦੂਰਾਂ ਨੂੰ 12 ਘੰਟਿਆਂ ਦੀ ਡਿਊਟੀ ਵਰਗੇ ਬੋਝ ਝੱਲਣੇ ਪੈ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਕਿਸਾਨੀ ਨੂੰ ਹੋਰ ਬਰਬਾਦ ਕਰਨਗੇ ਅਤੇ ਨਿੱਜੀਕਰਨ ਦੀ ਨੀਤੀ ਨਾਲ ਸਰਕਾਰੀ ਵਿਭਾਗ ਖਤਮ ਕੀਤੇ ਜਾ ਰਹੇ ਹਨ। ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਰੈਲੀ ਦੌਰਾਨ ਕਾਮਰੇਡ ਗੁਰਦੇਵ ਸਿੰਘ ਬਾਗੀ, ਸੁਰਜਿੰਦਰ ਕੌਰ ਸੀਮਾ, ਰਣਜੀਤ ਕੌਰ, ਅੰਜੂ ਬਾਲਾ, ਸੁਖਬੀਰ ਸਿੰਘ ਸੁੱਖਾ, ਰਣਜੀਤ ਸਿੰਘ ਗਿੱਲ, ਬਨਵਾਰੀ ਲਾਲ, ਹਰਬੰਸ ਸਿੰਘ, ਪਵਨ ਕੁਮਾਰ, ਜਰਨੈਲ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।
ਪੰਜਾਬ ਰੋਡਵੇਜ਼ ਪਨਬਸ-ਪੀ. ਆਰ. ਟੀ. ਸੀ. ਕਰਮਚਾਰੀਆਂ ਵਲੋਂ ਚੱਕਾ ਜਾਮ
ਰੂਪਨਗਰ-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ ਪੰਜਾਬ ਰੋਡਵੇਜ਼ ਪਨਬਸ ਅਤੇ ਪੀ. ਆਰ. ਟੀ. ਸੀ. ਦੇ ਕਾਂਟਰੈਕਟ ਕਰਮਚਾਰੀਆਂ ਵਲੋਂ ਰੂਪਨਗਰ ਵਿਚ ਚੱਕਾ ਜਾਮ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਰੋਡਵੇਜ਼ ਪਨਬਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵਿਭਾਗਾਂ ਦਾ ਨਿੱਜੀਕਰਨ ਕਰਕੇ ਨੌਜਵਾਨਾਂ ਦਾ ਰੋਜ਼ਗਾਰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਕਰ ਰਹੇ ਕਰਮਚਾਰੀਆਂ 'ਤੇ 307 ਵਰਗੀਆਂ ਧਾਰਾਵਾਂ ਲਗਾ ਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ, ਜੋ ਬਿਲਕੁਲ ਨਿਆਂਸੰਗਤ ਨਹੀਂ।
ਯੂਨੀਅਨ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਕਈ ਵਾਰ ਸਹਿਮਤੀ ਬਣਨ ਦੇ ਬਾਵਜੂਦ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਕਰਮਚਾਰੀਆਂ ਨੇ ਜੇਲ੍ਹ ਵਿਚ ਬੰਦ ਸਾਥੀਆਂ ਦੀ ਰਿਹਾਈ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਤਨਖਾਹਾਂ ਬਰਾਬਰ ਕਰਨ ਤੇ ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰਨ ਦੀ ਮੰਗ ਰੱਖੀ। ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਭਰੋਸਾ ਦਿੱਤੇ ਜਾਣ ਅਤੇ ਮੰਗਾਂ ਮੰਨਣ ਤੋਂ ਬਾਅਦ ਜਥੇਬੰਦੀ ਨੇ ਹੜਤਾਲ ਅਤੇ ਧਰਨੇ ਮੁਲਤਵੀ ਕਰ ਦਿੱਤੇ, ਜਿਸ ਉਪਰੰਤ ਬੱਸ ਸੇਵਾ ਮੁੜ ਬਹਾਲ ਕਰ ਦਿੱਤੀ ਗਈ।
ਸ਼ਹੀਦ ਭਗਤ ਸਿੰਘ ਚੌਂਕ ਰੋਪੜ ਵਿਖੇ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ
ਰੂਪਨਗਰ, (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਯੂ. ਐੱਸ. ਬਿੱਲ ਅਤੇ ਹੋਰ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਬੇਲਾ ਚੌਕ ਰੋਪੜ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਭਰਪੂਰ ਸ਼ਮੂਲੀਅਤ ਕੀਤੀ ਗਈ। ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਰਾਜ ਕੁਮਾਰ ਖੋਸਲਾ ਦੀ ਦੇਖ-ਰੇਖ ਵਿਚ ਪਾਰਟੀ ਦੀ ਟੀਮ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲ ਅਤੇ ਨੀਤੀਆਂ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ, ਜਿਨ੍ਹਾਂ ਨਾਲ ਖੇਤੀਬਾੜੀ ਖੇਤਰ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨਾਂ ਦੀ ਧਰਤੀ ਹੈ ਅਤੇ ਇੱਥੋਂ ਦੇ ਕਿਸਾਨਾਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਡੱਟ ਕੇ ਖੜੀ ਰਹੇਗੀ। ਇਸ ਮੌਕੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰਨੇ ਚਾਹੀਦੇ ਹਨ, ਨਾ ਕਿ ਇਕਪੱਖੀ ਫ਼ੈਸਲੇ ਥੋਪਣੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਅਣਦੇਖੀ ਦੇਸ਼ ਦੇ ਹਿੱਤ ਵਿਚ ਨਹੀਂ। ਧਰਨੇ ਵਿਚ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਪਰਮਿੰਦਰ ਸਿੰਘ ਬਾਲਾ ਸਮੇਤ ਹੋਰ ਕਈ ਆਪ ਆਗੂ ਅਤੇ ਵਰਕਰ ਮੌਜੂਦ ਸਨ। ਸਾਰੇ ਆਗੂਆਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਜਾਇਜ਼ ਕਰਾਰ ਦਿੰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਿਸਾਨ ਵਿਰੋਧੀ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ। ਧਰਨੇ ਦੌਰਾਨ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਆਪਣੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਮੌਕੇ 'ਤੇ ਮਾਹੌਲ ਪੂਰੀ ਤਰ÷ ਾਂ ਸੰਘਰਸ਼ਮਈ ਰਿਹਾ ਅਤੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਨੂਰਪੁਰ ਬੇਦੀ, (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਨੂਰਪੁਰ ਬੇਦੀ ਵਿਖੇ ਵੀ ਵੱਡੇ ਪੱਧਰ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਅਤੇ ਟਰੇਡ ਯੂਨੀਅਨਾਂ ਨਾਲ ਜੁੜੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਪਹਿਲਾਂ ਨੂਰਪੁਰ ਬੇਦੀ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ। ਉਪਰੰਤ ਤਹਿਸੀਲ ਕੰਪਲੈਕਸ ਮੂਹਰੇ ਧਰਨਾ ਲਗਾਇਆ ਗਿਆ। ਇਸ ਪ੍ਰਦਰਸ਼ਨ ਦੌਰਾਨ ਖ਼ਾਸਕਰ ਕਿਸਾਨਾਂ 'ਤੇ ਮੁਲਾਜ਼ਮ ਸੰਗਠਨਾਂ ਤੋਂ ਇਲਾਵਾ ਮਨਰੇਗਾ ਵਰਕਰ ਯੂਨੀਅਨ ਤੇ ਮਿਡ-ਡੇ ਮੀਲ ਵਰਕਰ ਯੂਨੀਅਨ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮਨਰੇਗਾ ਮਜ਼ਦੂਰਾਂ ਵਲੋਂ "ਮਨਰੇਗਾ ਵਿਰੋਧੀ ਕਾਨੂੰਨ ਰੱਦ ਕਰੋ" ਅਤੇ "ਰੋਜ਼ਗਾਰ ਦੀ ਗਾਰੰਟੀ ਲਾਗੂ ਕਰੋ" ਦੇ ਨਾਅਰੇ ਗੂੰਜੇ, ਜਦਕਿ ਮਿਡ-ਡੇ ਮੀਲ ਵਰਕਰਾਂ ਨੇ ਆਪਣੀ ਤਨਖ਼ਾਹ ਵਿਚ ਵਾਧੇ ਅਤੇ ਰੁਜ਼ਗਾਰ ਸੁਰੱਖਿਆ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਮੋਰਚਾ, ਕੁੱਲ ਹਿੰਦ ਕਿਸਾਨ ਸਭਾ, ਗੌਰਮਿੰਟ ਟੀਚਰ ਯੂਨੀਅਨ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਮਨਰੇਗਾ ਵਰਕਰ ਯੂਨੀਅਨ, ਕੁੱਲ ਹਿੰਦ ਜਨਵਾਦੀ ਇਸਤਰੀ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਪੀ.ਐਸ.ਐਸ.ਐਫ. ਪੈਨਸ਼ਨ ਐਸੋਸੀਏਸ਼ਨ ਅਤੇ ਮਿਡ-ਡੇ ਮੀਲ ਯੂਨੀਅਨ ਸਮੇਤ ਅਨੇਕਾਂ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ। ਉਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਮੰਗਾਂ 'ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੱਡੇ ਪੱਧਰ 'ਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੋਹਨ ਸਿੰਘ ਧਮਾਣਾ, ਗੁਰਨੈਬ ਸਿੰਘ ਜੇਤੇਵਾਲ, ਬਰਜਿੰਦਰ ਪੰਡਿਤ, ਮਾਸਟਰ ਗੁਰਵਿੰਦਰ ਸਿੰਘ ਸਸਕੌਰ, ਵੀਰ ਸਿੰਘ ਬੜਵਾ, ਹਜ਼ਾਰਾ ਸਿੰਘ ਲਸਾੜੀ, ਬਲਬੀਰ ਸੈਣੀ, ਧਰਮਪਾਲ ਸੈਣੀ, ਮੰਗਲ ਸਿੰਘ ਹਰੀਪੁਰ, ਬਲਵੀਰ ਸਿੰਘ ਮੁੰਨੇ, ਅਮਰਜੀਤ ਸਿੰਘ ਬੈਂਸ, ਬੀਬੀ ਸਲਮਾ, ਕਮਲੇਸ਼ ਕੁਮਾਰ ਤੇ ਹੋਰ ਹਾਜ਼ਰ ਸਨ ।






ਪਿਛਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਲਈ ਅਜੇ ਸਿਰਫ਼ ਮੁਢਲੇ ਢਾਂਚੇ ਦਾ ਹੋਇਆ ਹੈ ਫ਼ੈਸਲਾ <br/> ਅਗਲੀ ਖ਼ਬਰ ਟਰੱਕ ਤੇ ਸਕੂਟਰੀ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਲੜਕੀ ਦੀ ਮੌਤ ਤੇ ਦੂਜੀ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।