ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ 'ਤੇ 17 ਫ਼ਰਵਰੀ ਨੂੰ ਡੀ. ਸੀ. ਦਫ਼ਤਰਾਂ ਅੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਮੋਰਿੰਡਾ ਗੁਰਪ੍ਰੀਤ ਸਿੰਘ ਪਪਰਾਲੀ, ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਬੂਰਮਾਜਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਗੈਰ ਸਿਆਸੀ ਦੀ ਹੋਈ ਮੀਟਿੰਗ ਵਿਚ ਅਹਿਮ ਫੈਸਲੇ ਲਏ ਗਏ, ਜਿਵੇਂ ਕਿ 2025 ਸੋਧ ਬਿਲ, ਸੈਂਟਰ ਸਰਕਾਰ ਵਲੋਂ ਬਾਹਰਲੇ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ, ਸੀਡ ਬਿੱਲ, ਦੇ ਨਾਲ ਜਿੱਥੇ ਭਾਰਤ ਦੇ ਖੇਤੀ ਸੈਕਟਰ ਨੂੰ ਖਤਮ ਕੀਤਾ ਜਾ ਰਿਹਾ, ਉੱਥੇ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫਾਰਮ, ਪੋਲਟਰੀ ਫਾਰਮ ਤੇ ਵੀ ਬਹੁਤ ਵੱਡਾ ਅਸਰ ਪਵੇਗਾ, ਉਸ ਦੇ ਵਿਰੋਧ ਵਿਚ 17 ਫਰਵਰੀ ਨੂੰ ਡੀ. ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ | 21 ਫਰਵਰੀ ਨੂੰ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਕਲਾਂ ਤਹਿਸੀਲ ਖਮਾਣੋ ਜ਼ਿਲ੍ਹਾ ਫਤਿਹਗੜ. ਸਾਹਿਬ ਵਿਸ਼ਾਲ ਪੰਥਕ ਇਕੱਠ ਰੱਖਿਆ ਗਿਆ ਹੈ, ਜਿਸ ਵਿਚ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ | ਇਸ ਮੌਕੇ ਮਾਸਟਰ ਬਲਿੰਦਰ ਸਿੰਘ ਡੁਮਛੇੜੀ, ਸਰਬਜੀਤ ਸਿੰਘ ਪਪਰਾਲੀ, ਗੁਰਪ੍ਰੀਤਪਾਲ ਸਿੰਘ ਗੁਣੀਆਂ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਚਤਾਮਲਾ, ਕੁਲਵੰਤ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ ਕਾਲਾ ਓਇੰਦ, ਧਰਮਿੰਦਰ ਸਿੰਘ, ਚਰਨਪ੍ਰੀਤ ਸਿੰਘ ਕਕਰਾਲੀ, ਉੱਦਮ ਸਿੰਘ ਤੇ ਹੋਰ ਹਾਜ਼ਰ ਸਨ |