22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਕੌਮੀ ਜੋੜ ਮੇਲਾ ਹੋਲਾ-ਮਹੱਲਾ ਮੌਕੇ ਸੜਕਾਂ ਦੇ ਆਲੇ ਦੁਆਲੇ ਤੇ ਮੇਲਾ ਖੇਤਰ 'ਚ ਆਰਜ਼ੀ ਫੜ੍ਹੀਆਂ ਲਗਾਉਣ 'ਤੇ ਪਾਬੰਦੀ <br/>

ਅਜੀਤ ਡੈਸਕ 13-02-2026
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਜੇ ਐਸ ਨਿੱਕੂਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆਂ ਡਚਲਵਾਲ ਵਲੋਂ ਆਪਣੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਮਾਰਗ ਦੇ ਆਲੇ ਦੁਆਲੇ ਤੇ ਅਜਾਇਬ ਘਰ ਚੌਂਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਇਆ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਹੇਠਲੇ ਪਾਸੇ ਤੋ ਪੰਜ ਪਿਆਰਾ ਪਾਰਕ ਤੱਕ ਪੈਂਦੀਆਂ ਸੜਕਾਂ ਦੇ ਪੈਦਲ ਰਸਤਿਆਂ ਤੇ ਫੜ੍ਹੀਆਂ ਤੇ ਦੁਕਾਨਾਂ ਲਗਾਉਣ ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਤਾਂ ਜੋ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਸਕੇ ਅਤੇ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ | ਮੇਲੇ ਦੌਰਾਨ ਲੱਖਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ | ਇਹ ਆਰਜ਼ੀ ਫੜ੍ਹੀਆਂ, ਦੁਕਾਨਾਂ ਸ਼ਰਧਾਲੂਆਂ ਦੇ ਪੈਦਲ ਚੱਲਣ ਵਿਚ ਮੁਸ਼ਕਲ ਪੈਦਾ ਕਰਦੀਆਂ ਹਨ ਅਤੇ ਸੜਕਾਂ ਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ | ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫ਼ਾਂ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਗਿਆ ਹੈ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਮੂਹ ਮੈਰਿਜ ਪੈਲਿਸਾ, ਹੋਟਲਾਂ ਅਤੇ ਪੈਟਰੋਲ ਪੰਪਾਂ ਉਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਤਾਂ ਜੋ ਕਿਸੇ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ | ਜ਼ਿਲ੍ਹਾ ਮੈਜਿਸਟ੍ਰੇਟ ਵਲੋ ਜਾਰੀ ਆਦੇਸ਼ਾਂ ਅਨੁਸਾਰ ਇਹ ਹੁਕਮ ਇੱਕ ਤਰਫ਼ਾਂ ਪਾਸ ਕਰਕੇ ਆਮ ਜਨਤਾ ਦੇ ਨਾਮ ਤੇ ਜਾਰੀ ਕੀਤਾ ਗਿਆ ਹੈ | ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਮੈਰਿਜ ਪੈਲਿਸਾ ਅਤੇ ਪੈਟਰੋਲ ਪੰਪਾਂ ਤੇ ਸੀ.ਸੀ.ਟੀ.ਵੀ ਕੈਮਰੇ ਨਹੀਂ ਲੱਗੇ ਹੋਏ ਹਨ, ਜਿਸ ਕਾਰਨ ਪੈਟਰੋਲ ਪੰਪ ਤੇ ਅਣਸੁਖਾਂਵੀ ਘਟਨਾ ਵਾਪਰਨ ਦਾ ਸੰਭਾਵਨਾ ਬਣੀ ਰਹਿੰਦੀ ਹੈ | ਦੱਸਣਯੋਗ ਹੈ ਕਿ ਹੋਲਾ-ਮੁਹੱਲੇ ਦਾ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 27 ਫਰਵਰੀ ਤੋ 04 ਮਾਰਚ ਤੱਕ ਮਨਾਇਆ ਜਾ ਰਿਹਾ ਹੈ | ਇਹ ਹੁਕਮ 27 ਫਰਵਰੀ ਤੋ 04 ਮਾਰਚ 2026 ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨੂਰਪੁਰ ਬੇਦੀ ਤੋਂ ਮਵਾ-ਮੁਕਾਰੀ ਮਾਰਗ 'ਤੇ ਜਮ੍ਹਾਂ ਹੋਏ ਗੰਦੇ ਪਾਣੀ ਦੀ ਪੰਚਾਇਤ ਨੇ ਕਰਾਈ ਨਿਕਾਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।