22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਚੱਲ ਰਹੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ <br/>

ਅਜੀਤ ਡੈਸਕ 13-02-2026
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਜੇ ਐਸ ਨਿੱਕੂਵਾਲ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਨ੍ਹਾਂ ਪ੍ਰੋਜੈਕਟਾਂ ਵਿੱਚ ਸਵਾਂ ਨਦੀ ਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਚਾਰ ਪੁਲ ਸ਼ਾਮਲ ਹਨ, ਜੋ 100 ਤੋਂ ਵੱਧ ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਨੂੰ ਬਿਹਤਰ ਬਣਾਉਣਗੇ | ਰੂਪਨਗਰ ਜ਼ਿਲ੍ਹੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਗਏ ਚਾਰ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਬੈਂਸ ਨੇ ਕਿਹਾ ਕਿ ਭੱਲੜੀ-ਖੇੜਾ ਕਲਮੋਟ, ਐਲਗਰਾਂ, ਕਲਿੱਤਰਾਂ-ਬੇਲਾ ਧਿਆਨੀ ਅਤੇ ਬੇਲਾ ਧਿਆਨੀ-ਪਲਾਸੀ ਵਿਖੇ ਪੁਲਾਂ ਦੀ ਉਸਾਰੀ ਨਾਲ ਆਉਣ-ਜਾਣ ਦੇ ਸਮੇਂ ਵਿਚ ਕਮੀ ਆਵੇਗੀ, ਅੰਤਰਰਾਜੀ ਵਪਾਰ ਨੂੰ ਹੁਲਾਰਾ ਮਿਲੇਗਾ ਤੇ ਖੇਤਰ ਵਿੱਚ ਆਰਥਿਕ ਵਿਕਾਸ ਵਧੇਗਾ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਲਾਭ ਮਿਲੇਗਾ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਦੇਰੀ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਵਿਭਾਗਾਂ

ਪਿਛਲੀ ਖ਼ਬਰ ਨੰਗਲ ਨਗਰ ਕੌਂਸਲ ਦੀ ਮੀਟਿੰਗ 16 ਤੱਕ ਮੁਲਤਵੀ- ਪ੍ਰਧਾਨ ਸੰਜੇ ਸਾਹਨੀ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।