ਨੰਗਲ, 12 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਦੀ ਅੱਜ ਬੁੱਧਵਾਰ ਨੂੰ ਦੁਪਹਿਰ ਹੋਣ ਵਾਲੀ ਮੀਟਿੰਗ ਅਧਿਕਾਰੀਆਂ ਦੀ ਗੈਰਹਾਜ਼ਰੀ ਕਾਰਨ 16 ਫਰਵਰੀ ਲਈ ਮੁਲਤਵੀ ਕਰ ਦਿੱਤੀ ਗਈ | ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਹਨੀ ਨੇ ਕਿਹਾ ਕਿ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਹੁਣ 16 ਫਰਵਰੀ ਨੂੰ ਮੁੜ ਤਹਿ ਕੀਤੀ ਗਈ ਹੈ | ਮੀਟਿੰਗ ਵਿਚ ਸ਼ਹਿਰ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋਣੀ ਸੀ, ਪਰ ਸਬੰਧਤ ਅਧਿਕਾਰੀਆਂ ਦੀ ਗੈਰਹਾਜ਼ਰੀ ਕਾਰਨ ਕੋਈ ਰਸਮੀ ਕਾਰਵਾਈ ਨਹੀਂ ਹੋ ਸਕੀ |