22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਵਾਤਾਵਰਨ ਜਾਗਰੂਕਤਾ ਵਰਕਸ਼ਾਪ ਲਗਾਈ

ਅਜੀਤ ਡੈਸਕ 13-02-2026
ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨ ਸਿੱਪ ਵਿਖੇ ਪਿ੍ੰਸੀਪਲ ਸ੍ਰੀਮਤੀ ਵਿਜੈ ਬੰਗਲਾ ਜੀ ਦੀ ਅਗਵਾਈ ਹੇਠ ਇੱਕ ਰੋਜ਼ਾ ਵਾਤਾਵਰਣ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਜਿਸ ਵਿਚ 50 ਵਿਦਿਆਰਥਣਾਂ ਨੇ ਹਿੱਸਾ ਲਿਆ | ਵਰਕਸ਼ਾਪ ਵਿਚ ਵਿਦਿਆਰਥਣਾਂ ਨੂੰ Tਸੇ ਨੌ ਟੂ ਪੋਲੀਥੀਨU ਵਿਸ਼ੇ ਅਧੀਨ ਮੈਡਮ ਲਲਿਤਾ ਦੀ ਦੇਖ ਰੇਖ 'ਚ ਵੇਸਟ ਮਟੀਰਿਅਲ ਤੋਂ ਕੱਪੜੇ ਦੇ ਥੈਲੇ ਬਣਾਏ ਗਏ | ਇਸ ਮੌਕੇ ਮੈਡਮ ਸ਼ੈਲੀ ਪੂਰੀ ਵਲੋਂ ਵਿਦਿਆਰਥਣਾਂ ਨੂੰ ਵਾਤਾਵਰਣ ਨਾਲ ਸਬੰਧਿਤ ਸਮੱਸਿਆਵਾਂ ਅਤੇ ਉਨ੍ਹਾਂ ਨੂੰ ਦੂਰ ਕਰਨ ਦੇ ਨੁਸਖ਼ੇ ਸਾਂਝੇ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਵਿਜੈ ਬੰਗਲਾ ਨੇ ਵਿਦਿਆਰਥਣਾਂ ਨੂੰ ਪ੍ਰੇਰਣਾ ਦਿੰਦੇ ਹੋਏ ਵਾਤਾਵਰਣ ਜਾਗਰੂਕਤਾ ਅਧੀਨ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰਾਂ ਅਤੇ ਆਸ ਪੜੋਸ ਵਿਚ ਇਸ ਦਿਸ਼ਾ ਵਿਚ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ

ਪਿਛਲੀ ਖ਼ਬਰ ਏਡਜ਼ ਜਾਗਰੂਕਤਾ ਤੇ ਟੈਸਟਿੰਗ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਬੀ. ਬੀ. ਐੱਮ. ਬੀ. ਵਲੋਂ 5 ਨਵੇਂ ਪੁਲਾਂ ਦੀ ਮਨਜ਼ੂਰੀ, ਪਿੰਡਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਦੀ ਸਹੂਲਤ- ਹਰਜੋਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।