10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹੋਲਾ ਮਹੱਲਾ ਮੌਕੇ 2 ਥਾਵਾਂ 'ਤੇ ਟਰਾਲੀ ਸਿਟੀ ਤੇ 8 ਏਕੜ 'ਚ ਟੈਂਟ ਸਿਟੀ ਕੀਤਾ ਜਾਵੇਗਾ ਸਥਾਪਿਤ <br/>

ਅਜੀਤ ਡੈਸਕ 14-02-2026
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਜ਼ੋੜ ਮੇਲਾ ਹੋਲਾ ਮੁਹੱਲਾ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿਚ ਆਉਣ ਵਾਲੇ ਵਾਹਨਾਂ ਲਈ ਸੁਚੱਜੇ ਢੰਗ ਨਾਲ ਵੱਡੀਆ ਪਾਰਕਿੰਗਾਂ ਦਾ ਇੰਤਜਾਮ ਕਰਨ ਦੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਨਿਰਦੇਸ਼ ਦਿੱਤੇ ਹਨ | ਉਨ੍ਹਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 20 ਐੱਲ.ਈ.ਡੀ. ਸਕਰੀਨਾਂ ਲਗਾਈਆਂ ਜਾਣਗੀਆਂ | ਜਿੱਥੇ ਜਨਤਕ ਸਬੋਧਨ ਪ੍ਰਣਾਲੀ ਵੀ ਸਥਾਪਿਤ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਚ ਸਾਫ਼ ਸਫ਼ਾਈ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਸੁਚਾਰੂ ਆਵਾਜਾਈ, ਸੁਰੱਖਿਆਂ, ਸਿਹਤ ਸਹੂਲਤਾਂ ਦੇ ਵਿਸੇਸ਼ ਪ੍ਰਬੰਧ ਕੀਤੇ ਜਾਣਗੇ | ਬੈਂਸ ਨੇ ਕਿਹਾ ਕਿ ਸ਼ਰਧਾਲੂਆਂ ਦੀ ਰਿਹਾਇਸ਼ ਲਈ ਪੰਜਾਬ ਸਰਕਾਰ ਵਲੋਂ ਇੱਕ ਸਥਾਈ ਟੈਂਟ ਸਿਟੀ ਅਤੇ ਟਰਾਲੀ ਸਿਟੀ ਸਥਾਪਿਤ ਕੀਤੀ ਜਾ ਰਹੀ ਹੈ | ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਹੋਲਾ ਮਹੱਲਾ ਤਿਉਹਾਰ ਮੌਕੇ ਸਮੁੱਚੇ ਮੇਲਾ ਖੇਤਰ ਨੂੰ 11 ਸੈਕਟਰਾਂ ਵਿਚ ਵੰਡਿਆ ਗਿਆ ਹੈ | ਸੰਗਤਾਂ ਦੀ ਸਹੂਲਤ ਲਈ ਦੋ ਥਾਵਾਂ ਤੇ ਟਰਾਲੀ ਸਿਟੀ ਬਣਾਈ ਜਾ ਰਹੀ ਹੈ, ਸਾਢੇ ਪੰਜ ਏਕੜ ਵਿਚ ਝਿੰਜੜੀ ਅਤੇ ਚਰਨ ਗੰਗਾ ਖੱਡ ਨੂੰ ਟਰਾਲੀ ਸਿਟੀ ਲਈ ਨਿਰਧਾਰਤ ਕੀਤਾ ਹੈ | 8 ਏਕੜ ਵਿੱਚ ਟੈਂਟ ਸਿਟੀ ਸ਼ਰਧਾਲੂਆਂ ਦੇ ਠਹਿਰਾਓ ਲਈ ਬਣਾਈ ਜਾ ਰਹੀ ਹੈ ਜੋ ਪੂਰਾ ਸਾਲ ਸਥਾਪਿਤ ਰਹੇਗੀ | ਮੁੱਖ ਮੰਤਰੀ ਤੀਰਥ ਯਾਤਰਾਂ ਮੌਕੇ ਵੀ ਸੰਗਤਾਂ ਨੂੰ ਇਸ ਦਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ 60 ਸ਼ਟਲ ਬੱਸ ਸਰਵਿਸ ਅਤੇ 100 ਈ ਰਿਕਸ਼ਾ ਦੀ ਮੁਫ਼ਤ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਿਹਤ ਕਾਰਡ, ਆਮ ਆਦਮੀ ਕਲੀਨਿਕ, ਪਸ਼ੂ ਡਿੰਸਪੈਂਸਰੀਆਂ ਵੀ ਲਗਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਿੰਗਲ ਵਰਤੋਂ ਪਲਾਸਟਿਕ ਅਤੇ ਨਸ਼ਿਆਂ ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਵਿਚ ਸ਼ਿਲਪਕਲਾ ਮੇਲਾ ਲਗਾਇਆ ਜਾਵੇਗਾ ਅਤੇ ਚਰਨ ਗੰਗਾ ਸਟੇਡੀਅਮ ਵਿੱਚ ਵਿਰਾਸਤੀ ਖੇਡਾਂ ਕਰਵਾਇਆ ਜਾਣਗੀਆਂ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਦਿਤਿਆ ਡਚਲਵਾਲ ਤੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਵਲੋਂ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਲੈ ਕੇ ਸਮੁੱਚੇ ਮੇਲਾ ਖੇਤਰ ਦਾ ਪੈਦਲ ਦੌਰਾ ਵੀ ਕੀਤਾ ਗਿਆ | ਦੱਸਣਯੋਗ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਵਿਖੇ 27 ਫਰਵਰੀ ਤੋਂ 1 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਤੋਂ 4 ਮਾਰਚ ਤੱਕ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜ਼ੋੜ ਮੇਲਾ ਹੋਲਾ ਮੁਹੱਲਾ ਮਨਾਇਆ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਐੱਸ.ਪੀ. ਅਰਵਿੰਦ ਮੀਨਾ, ਐਸ.ਡੀ.ਐਮ. ਅਨੰਦਪੁਰ ਸਾਹਿਬ ਕਮ ਮੇਲਾ ਅਫਸਰ ਜਸਪ੍ਰੀਤ ਸਿੰਘ, ਆਰ.ਟੀ.ਓ. ਅਰਸ਼ਦੀਪ ਸਿੰਘ, ਗੁਰਕਰਨ ਸਿੰਘ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਐੱਸ.ਡੀ.ਐੱਮ. ਮੋਰਿੰਡਾ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਡੀ.ਐੱਸ.ਪੀ. ਜਸ਼ਨਦੀਪ ਸਿੰਘ ਮਾਨ, ਡੀ.ਐੱਸ.ਪੀ. ਕੁਲਭੂਸ਼ਣ, ਜਿਲ੍ਹਾ ਮਾਲ ਅਫ਼ਸਰ ਬਾਦਲਦੀਨ, ਸਿਵਲ ਸਰਜਨ ਡਾ. ਨਵਰੂਪ ਕੌਰ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐਸ.ਐਸ. ਭੁੱਲਰ, ਥਾਣਾ ਮੁਖੀ ਦਾਨਿਸ਼ਵੀਰ ਸਿੰਘ, ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਜਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਬੀ. ਐੱਮ. ਬੀ. ਨੇ ਕਾਰਵਾਈ ਕਰਦਿਆਂ ਸੜਕ ਕੰਢੇ ਰੱਖੇ ਗ਼ੈਰ ਕਾਨੂੰਨੀ ਖੋਖਿਆਂ ਨੂੰ ਹਟਾਇਆ <br/> ਅਗਲੀ ਖ਼ਬਰ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ 'ਚ ਦਿੱਤਾ ਜਾਵੇ- ਜ਼ਿਲ੍ਹਾ ਮੈਜਿਸਟ੍ਰੇਟ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।