10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅੰਡਰ-19 ਕਿ੍ਕਟ ਟ੍ਰਾਇਲ 15 ਨੂੰ

ਅਜੀਤ ਡੈਸਕ 14-02-2026
ਰੂਪਨਗਰ, 13 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ, ਮੋਹਾਲੀ ਵਲੋਂ ਕਰਵਾਏ ਜਾਣ ਵਾਲੇ ਆਗਾਮੀ ਅੰਡਰ-19 ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਦੀ ਤਿਆਰੀ ਲਈ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਰੂਪਨਗਰ ਦੀ ਟੀਮ ਵਲੋਂ ਚੋਣ ਟ੍ਰਾਇਲ ਮਿਤੀ 15 ਫਰਵਰੀ 2026 ਨੂੰ ਕਰਵਾਏ ਜਾ ਰਹੇ ਹਨ | ਇਹ ਟ੍ਰਾਇਲ ਸਵੇਰੇ 10 ਵਜੇ ਸਰਕਾਰੀ ਕਾਲਜ ਕਿ੍ਕਟ ਗਰਾਊਾਡ, ਰੂਪਨਗਰ ਵਿਖੇ ਹੋਣਗੇ | ਐਸੋਸੀਏਸ਼ਨ ਦੇ ਸਕੱਤਰ ਸੰਦੀਪ ਬੁੱਧੀਰਾਜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਹੜੇ ਖਿਡਾਰੀ 01 ਸਤੰਬਰ 2007 ਨੂੰ ਜਾਂ ਇਸ ਤੋਂ ਬਾਅਦ ਜਨਮੇ ਹਨ, ਉਹ ਟ੍ਰਾਇਲ ਵਿਚ ਭਾਗ ਲੈ ਸਕਦੇ ਹਨ | ਭਾਗ ਲੈਣ ਵਾਲੇ ਖਿਡਾਰੀਆਂ ਨੂੰ ਆਪਣੇ ਨਾਲ ਡਿਜੀਟਲ ਜਨਮ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਤੇ ਰਿਹਾਇਸ਼ੀ ਸਬੂਤ ਲਿਆਉਣਾ ਲਾਜ਼ਮੀ ਹੋਵੇਗਾ | ਨਾਲ ਹੀ ਖਿਡਾਰੀ ਚਿੱਟੇ ਕਪੜਿਆਂ ਵਿਚ ਟ੍ਰਾਇਲ ਲਈ ਪਹੁੰਚਣ | ਉਨ੍ਹਾਂ ਦੱਸਿਆ ਕਿ ਟ੍ਰਾਇਲ ਦੌਰਾਨ ਚੁਣੇ ਗਏ ਖਿਡਾਰੀਆਂ ਨੂੰ ਅਗਲੇ ਪੱਧਰ ਦੀ ਤਿਆਰੀ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ | ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਸਾਰੇ ਉਮੀਦਵਾਰ ਖਿਡਾਰੀਆਂ ਨੂੰ ਸਮੇਂ ਸਿਰ ਪਹੁੰਚ ਕੇ ਟ੍ਰਾਇਲ ਵਿਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ |


ਪਿਛਲੀ ਖ਼ਬਰ ਭੇਦ ਭਰੇ ਹਾਲਾਤਾਂ 'ਚ ਰਾਏਪੁਰ ਦੀ ਸੋਨੀਆ ਲਾਪਤਾ ਅਗਲੀ ਖ਼ਬਰ ਮਹਾਂਸ਼ਿਵਰਾਤਰੀ ਸੰਬੰਧੀ ਤਖਤਗੜ੍ਹ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।