08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੈਨਸ਼ਨਰ ਜਥੇਬੰਦੀਆਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 14-02-2026
ਰੂਪਨਗਰ, 13 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪੈਨਸ਼ਨਰ ਜ਼ਿਲ੍ਹਾ ਰੂਪਨਗਰ ਤੇ ਪੰਜਾਬ ਸਟੇਟ ਪੈਨਸ਼ਨਰ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ¢ ਜਨਰਲ ਸਕੱਤਰ ਮਾਸਟਰ ਅਮਰੀਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਸੂਬੇ ਦੇ ਪੈਨਸ਼ਨਰ ਵਰਗ ਵਿਚ ਕਾਫ਼ੀ ਬੇਚੈਨੀ, ਰੋਸ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਮੰਗਾਂ ਦੇ ਨਿਪਟਾਰੇ ਵਿਚ ਲਗਾਤਾਰ ਦੇਰੀ ਹੋਣ ਨਾਲ ਪੈਨਸ਼ਨਰ ਆਪਣੇ ਆਪ ਨੂੰ ਅਣਦੇਖਾ ਮਹਿਸੂਸ ਕਰ ਰਹੇ ਹਨ¢ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਗÏਰਮੈਂਟ ਪੈਨਸ਼ਨਰ ਜਾਇੰਟ ਫ਼ਰੰਟ ਨਾਲ ਜੁਲਾਈ ਮਹੀਨੇ ਦÏਰਾਨ ਮੀਟਿੰਗ ਦਾ ਦਿਨ ਅਤੇ ਸਮਾਂ ਤੁਰੰਤ ਤੈਅ ਕੀਤਾ ਜਾਵੇ, ਤਾਂ ਜੋ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਸੰਵਿਧਾਨਿਕ ਅਤੇ ਸਥਾਈ ਹੱਲ ਕੀਤਾ ਜਾ ਸਕੇ¢ ਮੰਗ ਪੱਤਰ ਦੇਣ ਸਮੇਂ ਪ੍ਰਧਾਨ ਗੁਰਨਾਮ ਸਿੰਘ ਅÏਲਖ, ਦਰਸ਼ਨ ਸਿੰਘ ਬੜਵਾ, ਬੀ.ਐਸ. ਸੈਣੀ, ਅਵਤਾਰ ਸਿੰਘ, ਨਿਰਮਲ ਸਿੰਘ, ਜੇ.ਪੀ. ਸਿੰਘ, ਸੇਵਾ ਸਿੰਘ ਅਤੇ ਹੋਰ ਜਥੇਬੰਦੀ ਆਗੂ ਹਾਜ਼ਰ ਸਨ¢ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ 'ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 17 ਨੂੰ <br/> ਅਗਲੀ ਖ਼ਬਰ ਸੁਖਪਾਲ ਸਿੰਘ ਗਿੱਲ ਦੀ ਸਮਾਜਿਕ ਸੁਰੱਖਿਆ ਤੇ ਪੰਚਾਇਤ ਅਫ਼ਸਰ ਵਜੋਂ ਹੋਈ ਤਰੱਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।